ਗਾਂਧੀਨਗਰ : 480 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਲੈ ਕੇ ਜਾ ਰਹੀ ਪਾਕਿਸਤਾਨੀ ਕਿਸ਼ਤੀ ਨੂੰ ਗੁਜਰਾਤ ਦੇ ਪੋਰਬੰਦਰ ਨੇੜੇ ਕਾਬੂ ਕਰਕੇ 6 ਵਿਅਕਤੀਆਂ ਨੂੰ ਹਿਰਾਸਤ ’ਚ ਲਿਆ ਗਿਆ ਹੈ। ਇਹ ਕਾਰਵਾਈ 11-12 ਮਾਰਚ ਦੀ ਦਰਮਿਆਨੀ ਰਾਤ ਦੌਰਾਨ ਕੀਤੀ ਗਈ, ਜਿਸ ਦੇ ਨਤੀਜੇ ਵਜੋਂ 80 ਕਿਲੋ ਨਸ਼ੀਲਾ ਪਦਾਰਥ ਜ਼ਬਤ ਕੀਤਾ ਗਿਆ, ਜਿਸ ਦੀ ਕੀਮਤ 480 ਕਰੋੜ ਰੁਪਏ ਹੈ।





