ਚੰਡੀਗੜ੍ਹ (ਗੁਰਜੀਤ ਬਿੱਲਾ)-ਆਮ ਆਦਮੀ ਪਾਰਟੀ ਨੇ ਵੀਰਵਾਰ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ 8 ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ। ਇਨ੍ਹਾਂ ਵਿਚ ਪੰਜ ਕੈਬਿਨਟ ਮੰਤਰੀ ਹਨ। ਅੰਮਿ੍ਰਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀਪੀ, ਫਰੀਦਕੋਟ (ਰਿਜ਼ਰਵ) ਤੋਂ ਕਲਾਕਾਰ ਕਰਮਜੀਤ ਅਨਮੋਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਪਟਿਆਲਾ ਤੋਂ ਮੰਤਰੀ ਡਾ. ਬਲਬੀਰ ਸਿੰਘ ਨੂੰ ਚੋਣ ਮੈਦਾਨ ’ਚ ਉਤਾਰਿਆ ਗਿਆ ਹੈ।




