ਨਾਸਿਕ : ਰਾਹੁਲ ਗਾਂਧੀ ਨੇ ਵੀਰਵਾਰ ਕਿਹਾ ਕਿ ਜੇ ਵਿਰੋਧੀ ਪਾਰਟੀਆਂ ਦਾ ਗਠਜੋੜ ਇੰਡੀਆ ਸੱਤਾ ’ਚ ਆਉਂਦਾ ਹੈ ਤਾਂ ਇਹ ‘ਕਿਸਾਨਾਂ ਦੀ ਆਵਾਜ਼’ ਬਣੇਗਾ ਅਤੇ ਉਨ੍ਹਾਂ ਦੀ ਸੁਰੱਖਿਆ ਕਰਨ ਵਾਲੀਆਂ ਨੀਤੀਆਂ ਬਣਾਏਗਾ।
ਉਹ ਕਾਂਗਰਸ ਦੀ ‘ਭਾਰਤ ਜੋੜੋ ਨਿਆਏ ਯਾਤਰਾ’ ਤਹਿਤ ਐੱਨ ਸੀ ਪੀ (ਐੱਸ ਪੀ) ਦੇ ਮੁਖੀ ਸ਼ਰਦ ਪਵਾਰ ਅਤੇ ਸ਼ਿਵ ਸੈਨਾ (ਯੂ ਬੀ ਟੀ) ਦੇ ਸੰਸਦ ਮੈਂਬਰ ਸੰਜੇ ਰਾਊਤ ਦੇ ਨਾਲ ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਚੰਦਵਾੜ ’ਚ ਕਿਸਾਨ ਰੈਲੀ ਨੂੰ ਸੰਬੋਧਨ ਕਰ ਰਹੇ ਸਨ।