ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਆਬਕਾਰੀ ਘਪਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਈ ਡੀ ਵੱਲੋਂ ਦਾਇਰ ਦੋ ਸ਼ਿਕਾਇਤਾਂ ’ਤੇ ਹੇਠਲੀ ਅਦਾਲਤ ਵੱਲੋਂ ਉਨ੍ਹਾ ਨੂੰ ਜਾਰੀ ਕੀਤੇ ਸੰਮਨਾਂ ਨੂੰ ਸੈਸ਼ਨ ਅਦਾਲਤ ’ਚ ਚੁਣੌਤੀ ਦਿੱਤੀ ਹੈ। ਸੰਮਨ ਨੂੰ ਨਜ਼ਰਅੰਦਾਜ ਕਰਨ ਤੋਂ ਬਾਅਦ ਈ ਡੀ ਨੇ ਹੇਠਲੀ ਅਦਾਲਤ ਦਾ ਰੁਖ ਕੀਤਾ ਸੀ। ਕੇਜਰੀਵਾਲ ਨੇ ਐਡੀਸ਼ਨਲ ਚੀਫ ਮੈਟਰੋਪੋਲੀਟਨ ਮੈਜਿਸਟਰੇਟ ਦਿਵਿਆ ਮਲਹੋਤਰਾ ਦੇ ਹੁਕਮਾਂ ਖਿਲਾਫ ਸੈਸ਼ਨ ਕੋਰਟ ਦਾ ਰੁਖ ਕੀਤਾ ਹੈ, ਜਿਨ੍ਹਾ ਕੇਜਰੀਵਾਲ ਨੂੰ 16 ਮਾਰਚ ਨੂੰ ਅਦਾਲਤ ’ਚ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਸੀ।