ਨਵੀਂ ਦਿੱਲੀ : ਕੌਮੀ ਯੋਗਤਾ-ਕਮ-ਦਾਖਲਾ ਪ੍ਰੀਖਿਆ (ਨੀਟ) ਦੌਰਾਨ ਕੇਰਲ ‘ਚ ਕੁੜੀ ਨੂੰ ਕਥਿਤ ਤੌਰ ‘ਤੇ ਉਸ ਦੇ ਅੰਦਰੂਨੀ ਵਸਤਰ ਉਤਾਰਨ ਲਈ ਕਹਿਣ ਦੇ ਮਾਮਲੇ ਦੀ ਜਾਂਚ ਲਈ ਨੈਸ਼ਨਲ ਟੈਸਟਿੰਗ ਏਜੰਸੀ (ਐੱਨ ਟੀ ਏ) ਨੇ ਤਿੰਨ ਮੈਂਬਰੀ ਕਮੇਟੀ ਬਣਾਈ ਹੈ | ਇਹ ਚਾਰ ਹਫਤਿਆਂ ਤੱਕ ਆਪਣੀ ਰਿਪੋਰਟ ਪੇਸ਼ ਕਰੇਗੀ |
ਸ਼ਿਵ ਸੈਨਾ ਦੇ ਰੱਫੜ ਨਾਲ ਵੱਡੀ ਬੈਂਚ ਨਜਿੱਠੇਗੀ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਕਿਹਾ ਕਿ ਸ਼ਿਵ ਸੈਨਾ ਅਤੇ ਉਸ ਦੇ ਬਾਗੀ ਵਿਧਾਇਕਾਂ ਵੱਲੋਂ ਦਾਇਰ ਪਟੀਸ਼ਨਾਂ ਕਈ ਸੰਵਿਧਾਨਕ ਸਵਾਲ ਖੜ੍ਹੇ ਕਰਦੀਆਂ ਹਨ ਅਤੇ ਵੱਡੀ ਬੈਂਚ ਵੱਲੋਂ ਇਨ੍ਹਾਂ ‘ਤੇ ਵਿਚਾਰ ਕਰਨ ਦੀ ਲੋੜ ਹੈ | ਚੀਫ ਜਸਟਿਸ ਐੱਨ ਵੀ ਰਾਮੰਨਾ ਦੀ ਅਗਵਾਈ ਵਾਲੀ ਬੈਂਚ ਨੇ ਵੱਖ-ਵੱਖ ਧਿਰਾਂ ਨੂੰ 27 ਜੁਲਾਈ ਤੱਕ ਉਨ੍ਹਾਂ ਮੁੱਦਿਆਂ ਨੂੰ ਤਿਆਰ ਕਰਨ ਲਈ ਕਿਹਾ, ਜਿਨ੍ਹਾਂ ‘ਤੇ ਵੱਡੇ ਬੈਂਚ ਨੂੰ ਵਿਚਾਰ ਕਰਨ ਦੀ ਲੋੜ ਹੈ | ਮਾਮਲੇ ਦੀ ਅਗਲੀ ਸੁਣਵਾਈ ਪਹਿਲੀ ਅਗਸਤ ਨੂੰ ਹੋਵੇਗੀ |