ਜਲੰਧਰ (ਸ਼ੈਲੀ ਐਲਬਰਟ)
ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੀ ਦੋ ਰੋਜ਼ਾ ਮੀਟਿੰਗ ਤੋਂ ਬਾਅਦ ਸੂਬਾ ਸਕੱਤਰ ਕਾਮਰੇਡ ਸੁਖਵਿੰਦਰ ਸਿੰਘ ਸੇਖੋਂ ਨੇ ਐਲਾਨ ਕੀਤਾ ਕਿ ਪਾਰਟੀ ਜਲੰਧਰ ਲੋਕ ਸਭਾ ਸੀਟ ਲੜੇਗੀ ਅਤੇ ਇਸ ਸੀਟ ਤੋਂ ਉਮੀਦਵਾਰ ਮਾਸਟਰ ਪਰਸ਼ੋਤਮ ਲਾਲ ਬਿਲਗਾ ਹੋਣਗੇ।
ਉਨ੍ਹਾਂ ਕਿਹਾ ਕਿ ਪਾਰਟੀ ਦੇ ਪਹਿਲਾਂ ਕੀਤੇ ਫੈਸਲੇ ਮੁਤਾਬਕ ਸ੍ਰੀ ਅਨੰਦਪੁਰ ਸਾਹਿਬ ਦੀ ਲੋਕ ਸਭਾ ਸੀਟ ਵੀ ਲੜੀ ਜਾਵੇਗੀ।