ਬਾਗੀ ਕਾਂਗਰਸੀਆਂ ਦੀ ਪਟੀਸ਼ਨ ’ਤੇ ਸੁਣਵਾਈ ਅੱਜ

0
143

ਨਵੀਂ ਦਿੱਲੀ : ਸੁਪਰੀਮ ਕੋਰਟ ਵੱਲੋਂ ਹਿਮਾਚਲ ਪ੍ਰਦੇਸ਼ ਦੇ ਅਯੋਗ ਠਹਿਰਾਏ ਗਏ ਛੇ ਬਾਗੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ ’ਤੇ ਸੋਮਵਾਰ ਨੂੰ ਸੁਣਵਾਈ ਕੀਤੀ ਜਾਵੇਗੀ। ਵਿਧਾਨ ਸਭਾ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਦਲਬਦਲੀ ਵਿਰੋਧੀ ਕਾਨੂੰਨ ਤਹਿਤ ਇਨ੍ਹਾਂ ਸਾਰਿਆਂ ਨੂੰ 29 ਫਰਵਰੀ ਨੂੰ ਅਯੋਗ ਠਹਿਰਾਇਆ ਸੀ। ਇਸ ਪਟੀਸ਼ਨ ’ਚ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਇਨ੍ਹਾਂ ਛੇ ਬਾਗੀ ਵਿਧਾਇਕਾਂ ’ਚ ਸੁਧੀਰ ਸ਼ਰਮਾ, ਰਵੀ ਠਾਕੁਰ, ਰਾਜਿੰਦਰ ਰਾਣਾ, ਇੰਦਰ ਦੱਤ ਲਖਨਪਾਲ, ਚੇਤੰਨਿਆ ਸ਼ਰਮਾ ਅਤੇ ਦੇਵਿੰਦਰ ਕੁਮਾਰ ਭੁੱਟੋ ਸ਼ਾਮਲ ਹਨ।

LEAVE A REPLY

Please enter your comment!
Please enter your name here