ਬਘੇਲ ਖਿਲਾਫ ਕੇਸ ਦਰਜ

0
160

ਰਾਏਪੁਰ : ਆਰਥਿਕ ਅਪਰਾਧ ਵਿੰਗ ਨੇ ਕਥਿਤ ਮਹਾਦੇਵ ਆਨਲਾਈਨ ਸੱਟੇਬਾਜ਼ੀ ਘੁਟਾਲਾ ਮਾਮਲੇ ’ਚ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਅਤੇ ਹੋਰਾਂ ਖਿਲਾਫ ਕੇਸ ਦਰਜ ਕੀਤਾ ਹੈ। ਇਹ ਕੇਸ ਈ ਡੀ ਵੱਲੋਂ ਪੇਸ਼ ਕੀਤੀ ਜਾਂਚ ਰਿਪੋਰਟ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਈ ਡੀ ਮਹਾਦੇਵ ਐਪ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਦੀ ਇੱਕ ਸਾਲ ਤੋਂ ਵੱਧ ਸਮੇਂ ਤੋਂ ਜਾਂਚ ਕਰ ਰਹੀ ਹੈ। ਜਾਂਚ ’ਚ ਛੱਤੀਸਗੜ੍ਹ ਦੇ ਅਸਰ-ਰਸੂਖ ਵਾਲੇ ਸਿਆਸਤਦਾਨਾਂ ਅਤੇ ਨੌਕਰਸ਼ਾਹਾਂ ਦੀ ਸ਼ਮੂਲੀਅਤ ਦਾ ਪਤਾ ਲੱਗਣ ਦਾ ਦਾਅਵਾ ਕੀਤਾ ਗਿਆ ਹੈ।

LEAVE A REPLY

Please enter your comment!
Please enter your name here