ਬੰਗਾਲ ਦੇ ਡੀ ਜੀ ਪੀ ਤੇ ਛੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼

0
181

ਨਵੀਂ ਦਿੱਲੀ : ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਾਉਣ ਲਈ ਭਾਰਤੀ ਚੋਣ ਕਮਿਸ਼ਨ ਨੇ ਗੁਜਰਾਤ, ਉੱਤਰ ਪ੍ਰਦੇਸ਼, ਬਿਹਾਰ, ਝਾਰਖੰਡ, ਹਿਮਾਚਲ ਅਤੇ ਉੱਤਰਾਖੰਡ ਦੇ ਗ੍ਰਹਿ ਸਕੱਤਰਾਂ ਨੂੰ ਹਟਾਉਣ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਮਿਜ਼ੋਰਮ ਅਤੇ ਹਿਮਾਚਲ ’ਚ ਆਮ ਪ੍ਰਸ਼ਾਸਨਿਕ ਵਿਭਾਗ ਦੇ ਸਕੱਤਰ ਨੂੰ ਵੀ ਹਟਾ ਦਿੱਤਾ ਗਿਆ ਹੈ। ਇਸ ਦੇ ਨਾਲ ਪੱਛਮੀ ਬੰਗਾਲ ਦੇ ਪੁਲਸ ਮੁਖੀ ਨੂੰ ਵੀ ਹਟਾਉਣ ਦਾ ਹੁਕਮ ਦਿੱਤਾ ਹੈ। ਕਮਿਸ਼ਨ ਨੇ ਬੀ ਐੱਮ ਸੀ ਦੇ ਕਮਿਸ਼ਨਰ ਇਕਬਾਲ ਸਿੰਘ ਚਾਹਲ ਤੇ ਡਿਪਟੀ ਕਮਿਸ਼ਨਰਾਂ ਨੂੰ ਫਾਰਗ ਕਰਨ ਲਈ ਕਿਹਾ ਹੈ।
ਹਿਮਾਚਲ ਦੇ ਬਾਗੀ ਵਿਧਾਇਕਾਂ ਨੂੰ ਸਟੇਅ ਨਹੀਂ ਮਿਲਿਆ
ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਦੀ ਅਯੋਗਤਾ ਵਿਰੁੱਧ ਦਾਇਰ ਪਟੀਸ਼ਨ ’ਤੇ ਸੋਮਵਾਰ ਸਟੇਅ ਨਹੀਂ ਦਿੱਤਾ, ਪਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਦੇ ਦਫਤਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਬਾਗੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ ’ਤੇ ਫੈਸਲਾ ਹੋਣ ਤੱਕ ਉਨ੍ਹਾਂ ਨੂੰ ਵਿਧਾਨ ਸਭਾ ’ਚ ਵੋਟਿੰਗ ਜਾਂ ਸਦਨ ਦੀ ਕਾਰਵਾਈ ’ਚ ਹਿੱਸਾ ਲੈਣ ਦੀ ਇਜਾਜ਼ਤ ਨਹੀਂ ਹੋਵੇਗੀ।
ਤਿਲੰਗਾਨਾ ਦੀ ਰਾਜਪਾਲ ਦਾ ਅਸਤੀਫਾ
ਹੈਦਰਾਬਾਦ : ਤਿਲੰਗਾਨਾ ਦੀ ਰਾਜਪਾਲ ਤਾਮਿਲੀਸਾਈ ਸੁੰਦਰਰਾਜਨ ਨੇ ਅਸਤੀਫਾ ਦੇ ਦਿੱਤਾ ਹੈ। ਤਾਮਿਲੀਸਾਈ, ਜੋ ਪੁਡੂਚੇਰੀ ਦੀ ਉਪ ਰਾਜਪਾਲ ਵੀ ਹੈ, ਨੇ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ ਹੈ। ਉਨ੍ਹਾ ਦੇ ਤਾਮਿਲਨਾਡੂ ਤੋਂ ਭਾਜਪਾ ਦੀ ਟਿਕਟ ’ਤੇ ਲੋਕ ਸਭਾ ਚੋਣ ਲੜਨ ਦੀ ਸੰਭਾਵਨਾ ਹੈ।
ਕੇਜਰੀਵਾਲ ਪੇਸ਼ ਨਹੀਂ ਹੋਏ
ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸੋਮਵਾਰ ਦਿੱਲੀ ਜਲ ਬੋਰਡ ’ਚ ਕਥਿਤ ਬੇਨਿਯਮੀਆਂ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਸੰਮਨ ਜਾਰੀ ਕਰਨ ’ਤੇ ਈ ਡੀ ਅੱਗੇ ਪੇਸ਼ ਨਹੀਂ ਹੋਏ। ਆਮ ਆਦਮੀ ਪਾਰਟੀ ਨੇ ਵੀ ਸੰਮਨ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਅਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਕੇਜਰੀਵਾਲ ਨੂੰ ਨਿਸ਼ਾਨਾ ਬਣਾਉਣ ਲਈ ਈ ਡੀ ਦੀ ਵਰਤੋਂ ਕਰਨ ਦਾ ਦੋਸ਼ ਲਾਇਆ। ਕੇਂਦਰੀ ਏਜੰਸੀ ਨੇ ਕੇਜਰੀਵਾਲ ਨੂੰ 18 ਮਾਰਚ ਨੂੰ ਪੁੱਛ-ਪੜਤਾਲ ਲਈ ਤਲਬ ਕੀਤਾ ਸੀ।

LEAVE A REPLY

Please enter your comment!
Please enter your name here