4000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਕਾਬੂ

0
146

ਬਠਿੰਡਾ (ਪਰਵਿੰਦਰ ਜੀਤ ਸਿੰਘ)
ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਮੰਗਲਵਾਰ ਨੂੰ ਫੂਲ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਬਲਜੀਤ ਸਿੰਘ ਨੂੰ 4000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮਾਲ ਪਟਵਾਰੀ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਿੱਥੋ ਦੇ ਵਸਨੀਕ ਇਕਬਾਲ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਆਪਣੀ ਜੱਦੀ ਜ਼ਮੀਨ ਦੀ ਵਿਰਾਸਤ ਇੰਤਕਾਲ ਦਰਜ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ, ਪਰ ਸੌਦਾ 6000 ਰੁਪਏ ’ਚ ਤੈਅ ਹੋਇਆ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਪਟਵਾਰੀ ਪਹਿਲਾਂ ਹੀ 2000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੇ ਬਕਾਇਆ 4000 ਰੁਪਏ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਉਸ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭਿ੍ਰਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਸ ਨੂੰ ਬੁੱਧਵਾਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here