ਚੋਣ ਕਮਿਸ਼ਨ ਵੱਲੋਂ ਜਲੰਧਰ ਦੇ ਡੀ ਸੀ ਨੂੰ ਬਦਲਣ ਦਾ ਨਿਰਦੇਸ਼

0
267

ਚੰਡੀਗੜ੍ਹ, (ਗੁਰਜੀਤ ਬਿੱਲਾ)
ਭਾਰਤੀ ਚੋਣ ਕਮਿਸ਼ਨ ਨੇ ਇਕ ਸ਼ਿਕਾਇਤ ਦੇ ਆਧਾਰ ’ਤੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੂੰ ਤਬਦੀਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾ ਨੂੰ ਮੌਜੂਦਾ ਪੋਸਟਿੰਗ ਤੋਂ ਹਟਾ ਕੇ ਕਿਸੇ ਹੋਰ ਥਾਂ ਤਬਦੀਲ ਕਰਨ ਲਈ ਕਿਹਾ ਹੈ, ਪਰ ਉਥੇ ਉਨ੍ਹਾ ਦਾ ਗ੍ਰਹਿ ਜ਼ਿਲ੍ਹਾ ਨਾ ਹੋਵੇ। ਨਾਲ ਹੀ ਇਹ ਵੀ ਕਿਹਾ ਹੈ ਕਿ ਉਥੇ ਤਾਇਨਾਤ ਕੀਤਾ ਜਾਵੇ, ਜਿੱਥੇ ਜਲੰਧਰ ਲੋਕ ਸਭਾ ਹਲਕਾ ਨਾ ਪੈਂਦਾ ਹੋਵੇ। ਨਵਾਂ ਡਿਪਟੀ ਕਮਿਸ਼ਨਰ ਤਾਇਨਾਤ ਕਰਨ ਲਈ ਚੋਣ ਕਮਿਸ਼ਨ ਨੇ 3 ਅਧਿਕਾਰੀਆਂ ਦੇ ਪੈਨਲ ਦੀ ਮੰਗ ਕੀਤੀ ਹੈ। ਇਸੇ ਤਰ੍ਹਾਂ ਰੋਪੜ ਰੇਂਜ ਦੇ ਏ ਡੀ ਜੀ ਪੀ ਜਸਕਰਨ ਸਿੰਘ ਅਤੇ ਬਾਰਡਰ ਰੇਂਜ ਦੇ ਡੀ ਆਈ ਜੀ ਨਰਿੰਦਰ ਭਾਰਗਵ ਨੂੰ ਵੀ ਹਟਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਇਨ੍ਹਾਂ ਦੋਵਾਂ ਅਧਿਕਾਰੀਆਂ ਨੂੰ ਵੀ ਮੌਜੂਦਾ ਜ਼ਿਲ੍ਹਿਆਂ ਤੋਂ ਬਾਹਰ ਲਗਾਉਣ ਲਈ ਕਿਹਾ ਗਿਆ ਹੈ। ਉਕਤ ਦੋਵੇਂ ਅਧਿਕਾਰੀ ਕ੍ਰਮਵਾਰ ਅਪ੍ਰੈਲ ਅਤੇ ਜੂਨ 2024 ਵਿਚ ਸੇਵਾ-ਮੁਕਤ ਹੋ ਰਹੇ ਹਨ। ਦੋਵਾਂ ਥਾਵਾਂ ’ਤੇ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਲਈ ਕਮਿਸ਼ਨ ਨੇ 3-3 ਨਾਵਾਂ ਵਾਲੇ ਪੈਨਲਾਂ ਦੀ ਮੰਗ ਕੀਤੀ ਹੈ।

LEAVE A REPLY

Please enter your comment!
Please enter your name here