ਲਾਹੌਰ ’ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀ ਬਰਸੀ ’ਤੇ ਸਖਤ ਸੁਰੱਖਿਆ ਲਈ ਪੁਲਸ ਨੂੰ ਨਿਰਦੇਸ਼

0
153

ਲਾਹੌਰ : ਹਾਈ ਕੋਰਟ ਨੇ ਮੰਗਲਵਾਰ ਲਾਹੌਰ ਪੁਲਸ ਮੁਖੀ ਨੂੰ ਹੁਕਮ ਦਿੱਤਾ ਕਿ ਉਹ ਆਜ਼ਾਦੀ ਘੁਲਾਟੀਆਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ 93ਵੀਂ ਬਰਸੀ ਮੌਕੇ ਅਗਲੇ ਹਫਤੇ ਹੋਣ ਵਾਲੇ ਸਮਾਗਮਾਂ ਲਈ ਸਖਤ ਸੁਰੱਖਿਆ ਪ੍ਰਬੰਧਾਂ ਦੀ ਅਪੀਲ ’ਤੇ ਫੈਸਲਾ ਕਰਨ। ਭਗਤ ਸਿੰਘ ਮੈਮੋਰੀਅਲ ਫਾਊਂਡੇਸ਼ਨ ਪਾਕਿਸਤਾਨ ਦੇ ਚੇਅਰਮੈਨ ਵਕੀਲ ਇਮਤਿਆਜ਼ ਰਾਸ਼ਿਦ ਕੁਰੈਸ਼ੀ ਨੇ ਪਿਛਲੇ ਹਫਤੇ ਲਾਹੌਰ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਅਦਾਲਤ ਨੂੰ ਬੇਨਤੀ ਕੀਤੀ ਸੀ ਕਿ ਉਹ ਪੰਜਾਬ ਸਰਕਾਰ ਨੂੰ ਸਖਤ ਸੁਰੱਖਿਆ ਮੁਹੱਈਆ ਕਰਵਾਉਣ ਅਤੇ 23 ਮਾਰਚ ਨੂੰ ਸਾਦਮਾਨ ਚੌਕ ਵਿਖੇ ਹੋਣ ਵਾਲੇ ਸਮਾਗਮ ਲਈ ‘ਵਾਕ-ਥਰੂ’ ਗੇਟ ਲਗਾਉਣ ਦੇ ਨਿਰਦੇਸ਼ ਦੇਣ, ਤਾਂ ਜੋ ਕਿਸੇ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਲਾਹੌਰ ਹਾਈ ਕੋਰਟ ਦੇ ਜਸਟਿਸ ਸ਼ਾਹਿਦ ਕਰੀਮ ਨੇ ਲਾਹੌਰ ਪੁਲਸ ਮੁਖੀ ਨੂੰ ਸਮਾਗਮ ਲਈ ਸਖਤ ਸੁਰੱਖਿਆ ਸੰਬੰਧੀ ਕੁਰੈਸੀ ਦੀ ਅਰਜ਼ੀ ’ਤੇ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ। ਕੁਰੈਸ਼ੀ ਨੇ ਆਪਣੀ ਪਟੀਸ਼ਨ ’ਚ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਸਾਦਮਾਨ ਚੌਕ, ਜਿੱਥੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ 93 ਸਾਲ ਪਹਿਲਾਂ ਫਾਂਸੀ ’ਤੇ ਲਟਕਾ ਦਿੱਤਾ ਗਿਆ ਸੀ, ’ਚ ਕਰਵਾਏ ਜਾ ਰਹੇ ਸਮਾਗਮ ’ਚ ਸੁਰੱਖਿਆ ਪ੍ਰਬੰਧਾਂ ਦੀ ਉਨ੍ਹਾ ਦੀ ਬੇਨਤੀ ’ਤੇ ਗੌਰ ਨਹੀਂ ਕੀਤਾ।

LEAVE A REPLY

Please enter your comment!
Please enter your name here