ਨਵੀਂ ਦਿੱਲੀ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੰਕੇਤ ਦਿੱਤੇ ਹਨ ਕਿ ਪੰਜਾਬ ਵਿਚ ਅਕਾਲੀ ਦਲ ਤੇ ਭਾਜਪਾ ਵਿਚਾਲੇ ਸੀਟਾਂ ਨੂੰ ਲੈ ਕੇ ਗੱਲ ਚੱਲ ਰਹੀ ਹੈ ਤੇ ਇਸੇ ਹਫਤੇ ਸਥਿਤੀ ਸਾਫ ਹੋ ਜਾਵੇਗੀ। ਉਨ੍ਹਾ ਇਕ ਇੰਟਰਵਿਊ ਵਿਚ ਕਿਹਾ ਕਿ ਸਾਰੀਆਂ ਚੀਜ਼ਾਂ ਨੂੰ ਦੇਖਿਆ ਜਾ ਰਿਹਾ ਹੈ। ਨਾਲ ਹੀ ਉਨ੍ਹਾ ਕਿਹਾ ਕਿ ਉਹ ਚਾਹੁੰਦੇ ਹਨ ਕਿ ਐੱਨ ਡੀ ਏ ਦੇ ਸਾਰੇ ਭਾਈਵਾਲ ਇਕ ਮੰਚ ’ਤੇ ਆ ਜਾਣ।
ਉੱਧਰ, ਅਕਾਲੀ ਦਲ 22 ਮਾਰਚ ਨੂੰ ਅਹਿਮ ਮੀਟਿੰਗ ਕਰ ਰਿਹਾ ਹੈ, ਜਿਸ ਵਿਚ ਸਮਝੌਤੇ ਬਾਰੇ ਕੋਈ ਫੈਸਲਾ ਲਿਆ ਜਾ ਸਕਦਾ ਹੈ।




