ਨਵੀਂ ਦਿੱਲੀ : ਸ਼ੋ੍ਰਮਣੀ ਅਕਾਲੀ ਦਲ ਤੇ ਦਿੱਲੀ ਦੇ ਸਿੱਖ ਧੜਿਆਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕਰਦੇ ਹੋਏ ਜੰਤਰ-ਮੰਤਰ ਵਿਚ ਪ੍ਰਦਰਸ਼ਨ ਕੀਤਾ ਗਿਆ | ਇਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਈ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਾਮਲ ਸਨ | ਸੰਸਦ ਭਵਨ ਕੰਪਲੈਕਸ ‘ਚ ਸੁਖਬੀਰ ਸਿੰਘ ਬਾਦਲ, ਬਲਵਿੰਦਰ ਸਿੰਘ ਭੂੰਦੜ ਅਤੇ ਹਰਸਿਮਰਤ ਕੌਰ ਬਾਦਲ ਨੇ ਅਮਿਤ ਸ਼ਾਹ ਦੇ ਸੰਸਦ ਭਵਨ ‘ਚ ਜਾਣ ਦੌਰਾਨ ਤਖਤੀਆਂ ਦਿਖਾਈਆਂ |