ਐੱਫ ਸੀ ਯੂ ਦਾ ਨੋਟੀਫਿਕੇਸ਼ਨ ਸੁਪਰੀਮ ਕੋਰਟ ਵੱਲੋਂ ਰੱਦ

0
274

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਬਾਰੇ ਫਰਜ਼ੀ ਖਬਰਾਂ ਦਾ ਪਤਾ ਲਗਾਉਣ ਲਈ ਪ੍ਰੈੱਸ ਸੂਚਨਾ ਬਿਊਰੋ (ਪੀ ਆਈ ਬੀ) ਅਧੀਨ ‘ਤੱਥ ਜਾਂਚ’ ਯੂਨਿਟ ਬਣਾਉਣ ਦੇ ਕੇਂਦਰ ਦੇ ਨੋਟੀਫਿਕੇਸ਼ਨ ’ਤੇ ਵੀਰਵਾਰ ਰੋਕ ਲਗਾ ਦਿੱਤੀ। ਇਲੈਕਟ੍ਰਾਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ ਸੂਚਨਾ ਤਕਨਾਲੋਜੀ ਨਿਯਮ-2021 ਤਹਿਤ 20 ਮਾਰਚ ਨੂੰ ‘ਫੈਕਟ ਚੈੱਕ’ ਯੂਨਿਟ (ਐੱਫ ਸੀ ਯੂ) ਲਈ ਨੋਟੀਫਿਕੇਸ਼ਨ ਜਾਰੀ ਕੀਤਾ ਸੀ। ਚੀਫ ਜਸਟਿਸ ਡੀ ਵਾਈ ਚੰਦਰਚੂੜ ਦੀ ਅਗਵਾਈ ਵਾਲੀ ਬੈਂਚ ਨੇ ਕੇਂਦਰ ਸਰਕਾਰ ਬਾਰੇ ਸੋਸ਼ਲ ਮੀਡੀਆ ’ਤੇ ਫਰਜ਼ੀ ਅਤੇ ਗਲਤ ਸਮੱਗਰੀ ਦੀ ਪਛਾਣ ਕਰਨ ਲਈ ਸੋਧੇ ਹੋਏ ਆਈ ਟੀ ਨਿਯਮਾਂ ਤਹਿਤ ਐੱਫ ਸੀ ਯੂ ਦੀ ਸਥਾਪਨਾ ਬਾਰੇ ਬੰਬੇ ਹਾਈ ਕੋਰਟ ਦੇ 11 ਮਾਰਚ ਦੇ ਹੁਕਮ ਨੂੰ ਰੱਦ ਕਰ ਦਿੱਤਾ।

LEAVE A REPLY

Please enter your comment!
Please enter your name here