ਕਾਂਗਰਸ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ : ਸੋਨੀਆ

0
131

ਨਵੀਂ ਦਿੱਲੀ : ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਨੇ ਵੀਰਵਾਰ ਪਾਰਟੀ ਦੇ ਬੈਂਕ ਖਾਤਿਆਂ ਨੂੰ ਫ੍ਰੀਜ਼ ਕਰਨ ਦੇ ਮੁੱਦੇ ’ਤੇ ਦੋਸ਼ ਲਾਇਆ ਕਿ ਇਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਦੀ ਸਾਜ਼ਿਸ਼ ਹੈ। ਪੱਤਰਕਾਰਾਂ ਨਾਲ ਗੱਲ ਕਰਦਿਆਂ ਸੋਨੀਆ ਗਾਂਧੀ ਨੇ ਕਿਹਾ-ਪ੍ਰਧਾਨ ਮੰਤਰੀ ਵੱਲੋਂ ਕਾਂਗਰਸ ਨੂੰ ਵਿੱਤੀ ਤੌਰ ’ਤੇ ਕਮਜ਼ੋਰ ਕਰਨ ਲਈ ਸਾਜ਼ਿਸ਼ ਕੀਤੀ ਜਾ ਰਹੀ ਹੈ। ਲੋਕਾਂ ਤੋਂ ਇਕੱਠੇ ਕੀਤੇ ਫੰਡ ਨੂੰ ਰੋਕਿਆ ਜਾ ਰਿਹਾ ਹੈ ਅਤੇ ਸਾਡੇ ਖਾਤਿਆਂ ਤੋਂ ਜ਼ਬਰਦਸਤੀ ਪੈਸੇ ਕਢਵਾਏ ਜਾ ਰਹੇ ਹਨ। ਇਨ੍ਹਾਂ ਸਭ ਤੋਂ ਚੁਣੌਤੀਪੂਰਨ ਹਾਲਾਤ ’ਚ ਵੀ ਅਸੀਂ ਆਪਣੀ ਚੋਣ ਮੁਹਿੰਮ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਦੀ ਪੂਰੀ ਕੋਸ਼ਿਸ਼ ਕਰਾਂਗੇ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ-ਲੋਕਤੰਤਰ ਲਈ ਚੋਣਾਂ ਜ਼ਰੂਰੀ ਹਨ ਅਤੇ ਇਹ ਵੀ ਜ਼ਰੂਰੀ ਹੈ ਕਿ ਸਾਰੀਆਂ ਸਿਆਸੀ ਪਾਰਟੀਆਂ ਲਈ ਬਰਾਬਰ ਦਾ ਮੈਦਾਨ ਹੋਵੇ। ਇਹ ਨਹੀਂ ਕਿ ਸੱਤਾ ’ਚ ਰਹਿਣ ਵਾਲੇ ਸਾਰੇ ਵਸੀਲਿਆਂ ਨੂੰ ਵਰਤਣ ਅਤੇ ਦੇਸ਼ ਦੀਆਂ ਸੰਸਥਾਵਾਂ ’ਤੇ ਸਿੱਧੇ ਜਾਂ ਅਸਿੱਧੇ ਤੌਰ ’ਤੇ ਉਨ੍ਹਾਂ ਦਾ ਕੰਟਰੋਲ ਹੋਵੇ। ਰਾਹੁਲ ਨੇ ਕਿਹਾ ਕਿ ਕਾਂਗਰਸ ਦੇ ਸਾਰੇ ਬੈਂਕ ਖਾਤੇ ਫ੍ਰੀਜ਼ ਕਰ ਦਿੱਤੇ ਗਏ ਹਨ ਤੇ ਪਾਰਟੀ ਕੋਲ ਚੋਣ ਮੁਹਿੰਮ ’ਤੇ ਖਰਚਣ ਲਈ ਦੋ ਰੁਪਏ ਵੀ ਨਹੀਂ। ਇਹ ਕਾਂਗਰਸ ਦੇ ਖਾਤੇ ਫ੍ਰੀਜ਼ ਕਰਨ ਦੀ ਗੱਲ ਨਹੀਂ, ਸਗੋਂ ਜਮਹੂਰੀਅਤ ਫ੍ਰੀਜ਼ ਕਰਨ ਦੀ ਗੱਲ ਹੈ।

LEAVE A REPLY

Please enter your comment!
Please enter your name here