ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀਰਵਾਰ ਦੇਰ ਰਾਤ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗਿ੍ਰਫਤਾਰ ਕਰ ਲਿਆ ਹੈ। ਘਰ ’ਚ ਲੰਬੀ ਪੁੱਛਗਿੱਛ ਤੋਂ ਬਾਅਦ ਜਾਂਚ ਏਜੰਸੀ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਹਾਊਸ ਤੋਂ ਗਿ੍ਰਫਤਾਰ ਕਰ ਲਿਆ। ਇਸ ਤੋਂ ਪਹਿਲਾਂ ਵੀ ਈਡੀ ਨੇ ਕੇਜਰੀਵਾਲ ਦਾ ਮੋਬਾਈਲ ਫ਼ੋਨ ਜ਼ਬਤ ਕੀਤਾ ਸੀ, ਜਿਸ ਤੋਂ ਬਾਅਦ ਪੁੱਛਗਿੱਛ ਤੋਂ ਬਾਅਦ ਉਨ੍ਹਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਸੀ। ਈਡੀ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਕੇਜਰੀਵਾਲ ਨੂੰ ਅਦਾਲਤ ਵਿੱਚ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਸਖਤ ਕਾਰਵਾਈ ਤੋਂ ਸੁਰੱਖਿਆ ਦੇਣ ਤੋਂ ਵੀਰਵਾਰ ਇਨਕਾਰ ਕਰ ਦਿੱਤਾ। ਹੁਣ ਸਬੂਤਾਂ ਦੇ ਆਧਾਰ ’ਤੇ ਈ ਡੀ ਉਨ੍ਹਾ ਨੂੰ ਗਿ੍ਰਫਤਾਰ ਕਰ ਲਿਆ ਹੈ। ਕੇਜਰੀਵਾਲ ਨੇ ਆਪਣੀ ਅਰਜ਼ੀ ਵਿਚ ਕਿਹਾ ਸੀ ਕਿ ਕੋਰਟ ਈ ਡੀ ਨੂੰ ਕੋਈ ਵੀ ਦੰਡਾਤਮਕ ਕਾਰਵਾਈ ਨਾ ਕਰਨ ਦੀ ਹਦਾਇਤ ਦੇਵੇ। ਜਸਟਿਸ ਸੁਰੇਸ਼ ਕੁਮਾਰ ਕਾਇਤ ਤੇ ਜਸਟਿਸ ਮਨੋਜ ਜੈਨ ਨੇ ਕਿਹਾ ਕਿ ਕੋਰਟ ਇਸ ਪੜਾਅ ’ਤੇ ਕੇਜਰੀਵਾਲ ਨੂੰ ਰਾਹਤ ਨਹੀਂ ਦੇ ਸਕਦੀ। ਹਾਈ ਕੋਰਟ ਦੇ ਫੈਸਲੇ ਨੂੰ ਕੇਜਰੀਵਾਲ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਗੇ। ਹਾਈ ਕੋਰਟ ਦੇ ਫੈਸਲੇ ਤੋਂ ਬਾਅਦ ਈ ਡੀ ਅਧਿਕਾਰੀ ਸਰਚ ਵਾਰੰਟ ਲੈ ਕੇ ਸ਼ਾਮੀਂ ਕੇਜਰੀਵਾਲ ਦੇ ਘਰ ਪੁੱਜ ਗਏ ਤੇ ਤਲਾਸ਼ੀ ਲੈਣੀ ਸ਼ੁਰੂ ਕਰ ਦਿੱਤੀ। ਈ ਡੀ ਅਧਿਕਾਰੀਆਂ ਨੇ ਕੇਜਰੀਵਾਲ ਦੇ ਸਟਾਫ ਨੂੰ ਦੱਸਿਆ ਕਿ ਉਨ੍ਹਾ ਕੋਲ ਸਰਚ ਵਾਰੰਟ ਹਨ। ਕੇਜਰੀਵਾਲ ਈ ਡੀ ਦੇ ਸੰਮਨਾਂ ’ਤੇ ਅਜੇ ਤਕ ਉਸ ਅੱਗੇ ਪੇਸ਼ ਨਹੀਂ ਹੋਏ।





