ਖੱਬੀਆਂ ਪਾਰਟੀਆਂ ਵੱਲੋਂ ਖਟਕੜ ਕਲਾਂ ਵਿਖੇ ਵਿਸ਼ਾਲ ਸਮਾਗਮ ਅੱਜ

0
130

ਬੰਗਾ (ਅਵਤਾਰ ਕਲੇਰ)-ਭਾਰਤ ਦੀ ਆਜ਼ਾਦੀ ਦੇ ਕੌਮੀ ਹੀਰੇ, ਨੌਜਵਾਨਾਂ ਦੇ ਪ੍ਰੇਰਨਾਸਰੋਤ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ ਖਟਕੜ ਕਲਾਂ ਵਿਖੇ ਸੀ ਪੀ ਆਈ ਅਤੇ ਆਰ ਐੱਮ ਪੀ ਆਈ ਵੱਲੋਂ ਸਾਂਝੇ ਤੌਰ ‘ਤੇ ਵਿਸ਼ਾਲ ਸਮਾਗਮ ਕਰਵਾਇਆ ਜਾ ਰਿਹਾ ਹੈ | ਸੀ ਪੀ ਆਈ ਦੇ ਜ਼ਿਲ੍ਹਾ ਸਕੱਤਰ ਸੁਤੰਤਰ ਕੁਮਾਰ, ਕਾਰਜਕਾਰੀ ਸਕੱਤਰ ਨਰੰਜਣ ਦਾਸ ਮੇਹਲੀ, ਕਿਸਾਨ ਆਗੂ ਅਤੇ ਜ਼ਿਲ੍ਹਾ ਸਹਾਇਕ ਸਕੱਤਰ ਜਸਵਿੰਦਰ ਸਿੰਘ ਭੰਗਲ, ਤਹਿਸੀਲ ਬਲਾਚੌਰ ਦੇ ਸਕੱਤਰ ਪਰਮਿੰਦਰ ਮੇਨਕਾ ਨੇ ਸਾਂਝੇ ਬਿਆਨ ਰਾਹੀਂ ਦੱਸਿਆ ਕਿ ਸਮਾਗਮ ‘ਚ ਆਰ ਐੱਮ ਪੀ ਆਈ ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ, ਸੀ ਪੀ ਆਈ ਦੇ ਸੂਬਾ ਸਕੱਤਰ ਬੰਤ ਸਿੰਘ ਬਰਾੜ, ਸਾਬਕਾ ਵਿਧਾਇਕ ਹਰਦੇਵ ਸਿੰਘ ਅਰਸਸ਼ੀ, ਏਟਕ ਪੰਜਾਬ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ , ਪੰਜਾਬ ਖੇਤ ਮਜ਼ਦੂਰ ਸਭਾ ਦੇ ਜਨਰਲ ਸਕੱਤਰ ਦੇਵੀ ਕੁਮਾਰੀ ਸੰਬੋਧਨ ਕਰਨਗੇ | ਇਸ ਮੌਕੇ ਸਿਰਜਣਾ ਆਰਟ ਗਰੁੱਪ ਰਾਏਕੋਟ ਵੱਲੋਂ ਨਾਟਕ ‘ਭਗਤ ਸਿੰਘ ਤੂੰ ਜ਼ਿੰਦਾ ਹੈ’ ਖੇਡਿਆ ਜਾਵੇਗਾ |

LEAVE A REPLY

Please enter your comment!
Please enter your name here