ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਗਿ੍ਰਫਤਾਰੀ ਅਤੇ ਸ਼ੁੱਕਰਵਾਰ ਨੂੰ ਟਰਾਇਲ ਕੋਰਟ ਵੱਲੋਂ ਈ ਡੀ ਨੂੰ ਦਿੱਤੇ ਰਿਮਾਂਡ ਖਿਲਾਫ਼ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਉਨ੍ਹਾ ਆਪਣੀ ਪਟੀਸ਼ਨ ’ਚ ਹਾਈ ਕੋਰਟ ਨੂੰ ਤਤਕਾਲ ਸੁਣਵਾਈ ਦੀ ਮੰਗ ਕਰਦੇ ਹੋਏ ਸੁਣਵਾਈ ਦੀ ਗੁਹਾਰ ਲਾਈ ਹੈ। ਕੇਜਰੀਵਾਲ ਨੇ ਆਪਣੀ ਪਟੀਸ਼ਨ ’ਚ ਦਲੀਲ ਦਿੱਤੀ ਹੈ ਕਿ ਉਨ੍ਹਾ ਦੀ ਗਿ੍ਰਫ਼ਤਾਰੀ ਅਤੇ ਰਿਮਾਂਡ ਆਦੇਸ਼ ਦੋਵੇਂ ਗੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ ’ਚੋਂ ਰਿਹਾਅ ਹੋਣ ਦੇ ਹੱਕਦਾਰ ਹਨ। ਆਪ ਪ੍ਰਮੁੱਖ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਈ ਡੀ ਨੇ ਵੀਰਵਾਰ ਗਿ੍ਰਫ਼ਤਾਰ ਕੀਤਾ ਸੀ।