13.8 C
Jalandhar
Monday, December 23, 2024
spot_img

ਕੌਮਾਂਤਰੀ ਨਸ਼ਾ ਤਸਕਰੀ ਸਿੰਡੀਕੇਟ ਤੇ ਅੰਤਰਰਾਜੀ ਹਥਿਆਰ ਤਸਕਰੀ ਦਾ ਸੰਗਠਤ ਨੈੱਟਵਰਕ ਤੋੜਿਆ

ਜਲੰਧਰ (ਸ਼ੈਲੀ ਐਲਬਰਟ)-ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰ ਤਸਕਰੀ ਦੇ ਰੈਕੇਟ ਦੇ ਸੰਗਠਤ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਨੂੰ ਤੋੜਦਿਆਂ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਸ ਨੇ 5 ਅਪਰਾਧੀਆਂ ਨੂੰ ਗਿ੍ਰਫਤਾਰ ਕੀਤਾ ਹੈ ਅਤੇ ਦੋਵਾਂ ਮਾਮਲਿਆਂ ਵਿਚ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਬਰਾਮਦਗੀ ਕੀਤੀ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਉਰਫ ਲਾਡਾ ਨੂੰ ਪੁਲਸ ਨੇ 10 ਮਾਰਚ ਨੂੰ ਇੱਕ ਗੈਰ-ਕਾਨੂੰਨੀ ਪਿਸਤੌਲ ਅਤੇ ਦੋ ਕਾਰਤੂਸਾਂ ਸਮੇਤ ਗਿ੍ਰਫਤਾਰ ਕੀਤਾ ਸੀ ਅਤੇ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਉਹ ਫਰਵਰੀ ਮਹੀਨੇ ਵਿਚ ਪੁਲਸ ਦੁਆਰਾ ਕਾਬੂ ਕੀਤੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਕਾਰਟੇਲ ਦਾ ਹਿੱਸਾ ਸੀ। ਅਗਲੇਰੀ ਤਫਤੀਸ਼ ਦੇ ਆਧਾਰ ’ਤੇ ਪੁਲਸ ਨੇ ਅਭਿਸ਼ੇਕ ਉਰਫ ਭੋਲੂ, ਰਮਨਦੀਪ ਸਿੰਘ ਅਤੇ ਜਗਰੂਪ ਸਿੰਘ ਨੂੰ ਗਿ੍ਰਫਤਾਰ ਕਰਕੇ ਉਨ੍ਹਾਂ ਕੋਲੋਂ 7 ਪਿਸਤੌਲ, 12 ਕਾਰਤੂਸ, 11 ਮੈਗਜ਼ੀਨ, ਇਕ ਸਵਿਫਟ ਕਾਰ ਅਤੇ ਇਕ ਮੋਟਰਸਾਈਕਲ ਸਮੇਤ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ ਹਨ। ਸਵਪਨ ਸ਼ਰਮਾ ਨੇ ਕਿਹਾ ਕਿ ਇਨ੍ਹਾਂ ਚਾਰਾਂ ਕੋਲੋਂ ਕੁੱਲ ਰਿਕਵਰੀ ਵਿੱਚ ਅੱਠ ਹਥਿਆਰਾਂ ਦੇ ਨਾਲ 12 ਮੈਗਜ਼ੀਨਾਂ ਸ਼ਾਮਲ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੀ ਪ੍ਰਾਪਤੀ ਦੇ ਉਦੇਸ਼ਾਂ ਵਿੱਚ ਨਿੱਜੀ ਬਦਲਾਖੋਰੀ ਅਤੇ ਸੰਗਠਤ ਖਰੀਦ ਯਤਨਾਂ ਦਾ ਮਿਸ਼ਰਣ ਸਾਹਮਣੇ ਆਇਆ ਹੈ।
ਪੁਲਸ ਕਮਿਸ਼ਨਰ ਨੇ ਕਿਹਾ ਕਿ ਗੁਰਪ੍ਰੀਤ ਸਿੰਘ ਨੇ ਲੁਧਿਆਣਾ ਤੋਂ ਹਥਿਆਰਾਂ ਦੀ ਖਰੀਦਦਾਰੀ ਨਿੱਜੀ ਰੰਜ਼ਿਸ਼ ਕਾਰਨ ਕੀਤੀ ਸੀ, ਜਦੋਂ ਕਿ ਅਭਿਸ਼ੇਕ ਮੱਧ ਪ੍ਰਦੇਸ਼ ਦੇ ਟਿਕਾਣਿਆਂ ਤੱਕ ਪਹੁੰਚ ਕਰਨ ਲਈ ਰਮਨਦੀਪ ਸਿੰਘ ਦੀ ਸਹਾਇਤਾ ’ਤੇ ਨਿਰਭਰ ਸੀ। ਉਨ੍ਹਾ ਕਿਹਾ ਕਿ ਇਹ ਖਤਰਨਾਕ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਨੈੱਟਵਰਕ ਦਾ ਹਿੱਸਾ ਸੀ, ਜਿਸ ਨੂੰ ਕਮਿਸ਼ਨਰੇਟ ਪੁਲਸ ਨੇ ਪਿਛਲੇ ਮਹੀਨੇ ਤਿੰਨ ਵਿਅਕਤੀਆਂ ਦੀ ਗਿ੍ਰਫਤਾਰੀ ਅਤੇ ਹਵਾਲਾ ਪੈਸੇ ਰਾਹੀਂ 17 ਹਥਿਆਰਾਂ ਅਤੇ 33 ਮੈਗਜ਼ੀਨਾਂ ਦੀ ਬਰਾਮਦਗੀ ਨਾਲ ਪਰਦਾਫਾਸ਼ ਕੀਤਾ ਸੀ। ਸਵਪਨ ਸ਼ਰਮਾ ਨੇ ਦੱਸਿਆ ਕਿ ਇਸ ਨਾਲ ਜ਼ਬਤ ਕੀਤੇ ਗਏ ਹਥਿਆਰਾਂ ਦੀ ਗਿਣਤੀ 25 ਹੋ ਗਈ ਹੈ ਅਤੇ ਅਮਰੀਕਾ ਸਥਿਤ ਗੈਂਗਸਟਰ ਗੁਰਦੇਵ ਗਿੱਲ ਅਤੇ ਲਖਬੀਰ ਸਿੰਘ ਲੰਡਾ ਇਸ ਗੈਰ ਕਾਨੂੰਨੀ ਰੈਕੇਟ ਦੇ ਹੈਂਡਲਰ ਹਨ। ਇਸ ਦੌਰਾਨ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਇਸੇ ਮਹੀਨੇ ਅੰਤਰਰਾਸ਼ਟਰੀ ਡਰੱਗ ਗਰੋਹ ਦਾ ਪਰਦਾਫਾਸ਼ ਕੀਤਾ ਹੈ ਜਿਸ ਨਾਲ 9 ਤਸਕਰਾਂ ਨੂੰ ਕਰੀਬ 25 ਕਿਲੋ ਅਫੀਮ ਸਮੇਤ ਗਿ੍ਰਫਤਾਰ ਕੀਤਾ ਗਿਆ ਹੈ, ਜੋ ਇਸ ਰੈਕੇਟ ਦਾ ਹਿੱਸਾ ਸਨ। ਉਨ੍ਹਾਂ ਦੱਸਿਆ ਕਿ ਇੱਕ ਹੋਰ ਮੁਲਜ਼ਮ ਦੀ ਪਛਾਣ ਗਗਨਦੀਪ ਸਿੰਘ ਵਜੋਂ ਹੋਈ ਹੈ, ਜੋ ਕਿ ਪਹਿਲਾਂ ਕੋਰੀਅਰ ਸਰਵਿਸ ਵਿੱਚ ਕੰਮ ਕਰਦਾ ਸੀ। ਉੁਸ ਨੂੰ 2 ਕਿਲੋ ਅਫੀਮ ਸਮੇਤ ਕਾਬੂ ਕੀਤਾ ਗਿਆ ਹੈ। ਇਸ ਨਾਲ ਇਸ ਗਰੋਹ ਤੋਂ ਅਫੀਮ ਦੀ ਕੁੱਲ ਬਰਾਮਦਗੀ 29 ਕਿਲੋ ਹੋ ਗਈ ਹੈ ਅਤੇ ਇਹ ਗਰੋਹ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ਵਿੱਚ ਅਫੀਮ ਦੀ ਤਸਕਰੀ ਕਰਦਾ ਸੀ।

Related Articles

LEAVE A REPLY

Please enter your comment!
Please enter your name here

Latest Articles