ਕੇਜਰੀਵਾਲ ਦਾ ਜੇਲ੍ਹ ਤੋਂ ਆਪਣੀ ਮੰਤਰੀ ਨੂੰ ਪਹਿਲਾ ਹੁਕਮ

0
68

ਨਵੀਂ ਦਿੱਲੀ : ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਕੇਸ ਵਿਚ 6 ਦਿਨਾ ਰਿਮਾਂਡ ਤਹਿਤ ਈ ਡੀ ਦੀ ਹਿਰਾਸਤ ਵਿਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੰਘੀ ਏਜੰਸੀ ਦੀ ਹਿਰਾਸਤ ਵਿੱਚੋਂ ਆਪਣਾ ਪਹਿਲਾ ਸਰਕਾਰੀ ਹੁਕਮ ਜਾਰੀ ਕਰਦਿਆਂ ਜਲ ਮੰਤਰੀ ਆਤਿਸ਼ੀ ਨੂੰ ਦਿੱਲੀ ਦੇ ਕੁਝ ਇਲਾਕਿਆਂ ਵਿਚ ਪਾਣੀ ਤੇ ਸੀਵਰੇਜ ਨਾਲ ਸੰਬੰਧਤ ਸਮੱਸਿਆਵਾਂ ਸੁਲਝਾਉਣ ਲਈ ਕਿਹਾ ਹੈ। ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਸ਼ਨਿੱਚਰਵਾਰ ਰਾਤ ਨੂੰ ਮਿਲੀਆਂ ਹਦਾਇਤਾਂ ਨਾਲ ਉਨ੍ਹਾ ਦੀਆਂ ਅੱਖਾਂ ਵਿਚ ਹੰਝੂ ਆ ਗਏ ਕਿ ਆਪਣੀਆਂ ਦੁੱਖ-ਤਕਲੀਫਾਂ ਦੇ ਬਾਵਜੂਦ ਕੇਜਰੀਵਾਲ ਅਜੇ ਵੀ ਲੋਕਾਂ ਲਈ ਫਿਕਰਮੰਦ ਹਨ। ਕੇਜਰੀਵਾਲ ਦੀ ਗਿ੍ਰਫਤਾਰੀ ਮਗਰੋਂ ‘ਆਪ’ ਨੇ ਕਿਹਾ ਸੀ ਕਿ ਮੁੱਖ ਮੰਤਰੀ ਜੇਲ੍ਹ ਤੋਂ ਹੀ ਸਰਕਾਰ ਚਲਾਉਣਗੇ। ਚੇਤੇ ਰਹੇ ਕਿ ਕੇਜਰੀਵਾਲ ਪਹਿਲੇ ਸਿਟਿੰਗ ਮੁੱਖ ਮੰਤਰੀ ਹਨ, ਜਿਨ੍ਹਾਂ ਨੂੰ ਗਿ੍ਰਫਤਾਰ ਕੀਤਾ ਗਿਆ ਹੈ।

LEAVE A REPLY

Please enter your comment!
Please enter your name here