ਹੁਸ਼ਿਆਰਪੁਰ : ਹਲਕਾ ਦਸੂਹਾ ਕੇ ਪਿੰਡ ਮੇਵਾ ਮਿਆਣੀ ਵਿਚ ਪੁਲਸ ਨਾਲ ਮੁਕਾਬਲੇ ਵਿਚ ਨਸ਼ਾ ਤਸਕਰ ਦੀ ਮੌਤ ਹੋ ਗਈ। ਐੱਸ ਪੀ (ਡੀ) ਸਰਵਜੀਤ ਸਿੰਘ ਬਈਆ ਨੇ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਸੁੱਚਾ ਸਿੰਘ ਨਸ਼ਾ ਤਸਕਰੀ ਦਾ ਧੰਦਾ ਕਰਦਾ ਹੈ ਅਤੇ ਉਸ ਦੇ ਖਿਲਾਫ ਪਹਿਲਾਂ ਵੀ 10 ਤੋਂ ਵੱਧ ਨਸ਼ਾ ਤਸਕਰੀ ਦੇ ਮਾਮਲੇ ਦਰਜ ਸਨ।
ਪੁਲਸ ਵੱਲੋਂ ਛਾਪਾ ਮਾਰਨ ’ਤੇ ਸੁੱਚਾ ਸਿੰਘ ਅਤੇ ਉਸ ਦੇ ਪਰਵਾਰ ਨੇ ਪੁਲਸ ਪਾਰਟੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਏ ਐੱਸ ਆਈ ਸਤਨਾਮ ਸਿੰਘ ਅਤੇ ਇੱਕ ਹੋਰ ਮੁਲਾਜ਼ਮ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਪੁਲਸ ਪਾਰਟੀ ਨੂੰ ਜਾਨ ਬਚਾਉਣ ਲਈ ਫਾਇਰਿੰਗ ਕਰਨੀ ਪਈ, ਜਿਸ ਤੋਂ ਬਾਅਦ ਸੁੱਚਾ ਸਿੰਘ ਦੀ ਮੌਤ ਹੋ ਗਈ।