ਨਵੀਂ ਦਿੱਲੀ : ਸ਼ਹੀਦ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤਰੇ ਤੇ ਲੁਧਿਆਣਾ ਤੋਂ ਕਾਂਗਰਸ ਦੇ ਲੋਕ ਸਭਾ ਮੈਂਬਰ ਰਵਨੀਤ ਬਿੱਟੂ ਮੰਗਲਵਾਰ ਭਾਜਪਾ ਵਿਚ ਸ਼ਾਮਲ ਹੋ ਗਏ। ਉਨ੍ਹਾ ਨੂੰ ਭਾਜਪਾ ਵੱਲੋਂ ਲੁਧਿਆਣਾ ਹਲਕੇ ਤੋਂ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਹੈ। ਰਾਹੁਲ ਗਾਂਧੀ ਦੇ ਕਰੀਬੀ ਬਿੱਟੂ ਭਾਜਪਾ ਹੈੱਡ ਕੁਆਰਟਰ ਵਿਚ ਕੇਂਦਰੀ ਮੰਤਰੀ ਵਿਨੋਦ ਤਾਵੜੇ ਦੀ ਮੌਜੂਦਗੀ ਵਿਚ ਭਾਜਪਾ ਵਿਚ ਸ਼ਾਮਲ ਹੋਏ। ਬਿੱਟੂ ਕਾਂਗਰਸ ਦੀ ਟਿਕਟ ’ਤੇ ਤਿੰਨ ਵਾਰ ਲੋਕ ਸਭਾ ਮੈਂਬਰ ਬਣੇ। ਲੁਧਿਆਣਾ ਤੋਂ ਪਹਿਲਾਂ ਸ੍ਰੀ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਵਿਚ ਕਾਂਗਰਸ ਦੀ ਨੁਮਾਇੰਦਗੀ ਕਰ ਚੁੱਕੇ ਹਨ।
ਭਾਜਪਾ ਜੁਆਇਨ ਕਰਨ ਤੋਂ ਬਾਅਦ ਬਿੱਟੂ ਨੇ ਕਿਹਾਪ੍ਰਧਾਨ ਮੰਤਰੀ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਨਾਲ ਬਹੁਤ ਪਿਆਰ ਕਰਦੇ ਹਨ ਤੇ ਪੰਜਾਬ ਲਈ ਬਹੁਤ ਕੁਝ ਕਰਨਾ ਚਾਹੁੰਦੇ ਹਨ, ਫਿਰ ਪੰਜਾਬ ਪਿੱਛੇ ਕਿਉ ਰਹੇ?