ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਹਰਿਆਣਾ ਸਰਕਾਰ ਵੱਲੋਂ 2017 ‘ਚ ਨਿਯੁਕਤ ਕੀਤੇ 1259 ਜੇ ਬੀ ਟੀ ਅਧਿਆਪਕਾਂ ਦੀ ਨਿਯੁਕਤੀ ਨੂੰ ਗੈਰ-ਕਾਨੂੰਨੀ ਕਰਾਰ ਦਿੱਤਾ ਹੈ | ਹਾਈ ਕੋਰਟ ਨੇ ਇਨ੍ਹਾਂ ਅਧਿਆਪਕਾਂ ਨੂੰ ਨੋਟਿਸ ਦੇ ਕੇ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਬਰਖਾਸਤ ਕਰਨ ਦੇ ਹੁਕਮ ਦਿੱਤੇ ਹਨ | ਉਸ ਨੇ ਰਾਜ ਸਰਕਾਰ ਨੂੰ ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰਾਂ ਦੀ ਭਰਤੀ ਕਰਨ ਦਾ ਵੀ ਨਿਰਦੇਸ਼ ਦਿੱਤਾ ਹੈ | ਜੇ ਭਰਤੀ ਹੋਣ ਤੋਂ ਬਾਅਦ ਵੀ ਕੁਝ ਅਸਾਮੀਆਂ ਖਾਲੀ ਰਹਿੰਦੀਆਂ ਹਨ, ਤਾਂ ਉਡੀਕ ਸੂਚੀ ਵਿਚ ਯੋਗ ਉਮੀਦਵਾਰਾਂ ਨੂੰ ਭਰਤੀ ਵਾਲੇ ਦਿਨ ਰੱਖਿਆ ਜਾ ਸਕਦਾ ਹੈ |