ਅੰਬਾਲਾ ਦੇ ਪਿੰਡ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਧਾਮੀ ਵੱਲੋਂ ਕਰੜੀ ਨਿੰਦਾ

0
318

ਅੰਮਿ੍ਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਬਾਲਾ ਦੇ ਬਬਿਆਲ ਪਿੰਡ ਦੇ ਪੰਜਾਬੀ ਗੁਰਦੁਆਰਾ ਸਾਹਿਬ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਦੋਸ਼ੀਆਂ ਖਿਲਾਫ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ | ਉਨ੍ਹਾ ਕਿਹਾ ਕਿ ਸਿੱਖ ਗੁਰਬਾਣੀ ਦੀ ਬੇਅਦਬੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ | ਕੁਝ ਨੀਵੀਂ ਮਾਨਸਿਕਤਾ ਵਾਲੀਆਂ ਤਾਕਤਾਂ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨੂੰ ਭੜਕਾ ਕੇ ਮਾਹੌਲ ਖਰਾਬ ਕਰਨਾ ਚਾਹੁੰਦੀਆਂ ਹਨ | ਉਨ੍ਹਾ ਕਿਹਾ ਕਿ ਤਾਜ਼ਾ ਘਟਨਾ ਅੰਬਾਲਾ ਵਿਖੇ ਬਬਿਆਲ ਦੇ ਮੇਨ ਬਜ਼ਾਰ ਅੰਦਰ ਸਥਿਤ ਪੰਜਾਬੀ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਹੈ, ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਅੰਗ ਪਾੜ ਕੇ ਪੀੜ੍ਹਾ ਸਾਹਿਬ ਤੋਂ ਥੱਲੇ ਸੁੱਟੇ ਗਏ | ਸਥਾਨਕ ਸੰਗਤ ਜ਼ਰੀਏ ਅੰਬਾਲਾ ਦੇ ਮਹੇਸ਼ ਨਗਰ ਪੁਲਸ ਥਾਣੇ ਵਿਚ ਪਰਚਾ ਦਰਜ ਕਰਵਾ ਦਿੱਤਾ ਗਿਆ ਹੈ |

LEAVE A REPLY

Please enter your comment!
Please enter your name here