ਅੰਮਿ੍ਤਸਰ (ਜਸਬੀਰ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਅਜਲਾਸ ਦÏਰਾਨ ਸਿੱਖ ਮਾਮਲਿਆਂ ਨਾਲ ਸਬੰਧਤ ਕਈ ਅਹਿਮ ਮਤੇ ਪਾਸ ਕੀਤੇ ਗਏ¢ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਪੇਸ਼ ਕੀਤੇ ਗਏ ਇਨ੍ਹਾਂ ਮਤਿਆਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਮਤੇ ਦੇ ਨਾਲ-ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਤੇ ਹਨੀਪ੍ਰੀਤ ਦੀ ਗਿ੍ਫ਼ਤਾਰੀ ਦੀ ਮੰਗ, ਸਿੱਖ ਗੁਰਧਾਮਾਂ ਦੇ ਪ੍ਰਬੰਧਾਂ ‘ਚ ਸਰਕਾਰੀ ਦਖ਼ਲਅੰਦਾਜ਼ੀ ਦਾ ਵਿਰੋਧ ਕਰਨ ਸਮੇਤ ਪਾਕਿਸਤਾਨ ਅੰਦਰ ਸਿੱਖ ਵਿਰਾਸਤਾਂ ਦੀ ਸੰਭਾਲ ਵੱਲ ਧਿਆਨ ਦੇਣ ਆਦਿ ਮਤੇ ਸ਼ਾਮਲ ਹਨ¢ਬੰਦੀ ਸਿੰਘਾਂ ਸਬੰਧੀ ਪਾਸ ਕੀਤੇ ਗਏ ਮਤੇ ਵਿਚ ਕਿਹਾ ਗਿਆ ਕਿ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਸਿੱਖਾਂ ਦੀ ਰਿਹਾਈ ਪ੍ਰਤੀ ਸਰਕਾਰਾਂ ਦੀ ਉਦਾਸੀਨਤਾ ਆਪਣੇ ਹੀ ਦੇਸ਼ ਅੰਦਰ ਸਿੱਖਾਂ ਨਾਲ ਵੱਡਾ ਵਿਤਕਰਾ ਤੇ ਵਖਰੇਵਾਂ ਹੈ¢ ਸਿੱਖ ਬੰਦੀਆਂ ਨਾਲ ਮਨੁੱਖੀ ਅਧਿਕਾਰਾਂ ਦੀ ਅਣਦੇਖੀ ਕਰਕੇ ਅਨਿਆਂ ਕੀਤਾ ਜਾ ਰਿਹਾ ਹੈ, ਕਿਉਂਕਿ ਇਨ੍ਹਾਂ ਨੇ ਉਮਰ ਕੈਦ ਤੋਂ ਵੀ ਦੱੁਗਣੀਆਂ ਸਜ਼ਾਵਾਂ ਸੰਵਿਧਾਨ ਦੇ ਦਾਇਰੇ ਅੰਦਰ ਰਹਿ ਕੇ ਭੁਗਤ ਲਈਆਂ ਹਨ¢ਇਸ ਮਤੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਗਠਤ ਕੀਤੀ ਉਚ ਪੱਧਰੀ ਪੰਜ ਮੈਂਬਰੀ ਕਮੇਟੀ ਪ੍ਰਤੀ ਕੇਂਦਰ ਸਰਕਾਰ ਦੇ ਨਕਾਰਾਤਮਕ ਰਵੱਈਏ ਨੂੰ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵਉੱਚਤਾ ਅਤੇ ਮਾਣ-ਸਤਿਕਾਰ ਪ੍ਰਤੀ ਗ਼ੈਰ-ਸੰਜੀਦਾ ਪਹੁੰਚ ਕਰਾਰ ਦਿੱਤਾ¢ਮਤੇ ਰਾਹੀਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਤਿਕਾਰ ਕਰਦਿਆਂ ਬੰਦੀ ਸਿੰਘਾਂ ਦੇ ਮਾਮਲੇ ‘ਤੇ ਪੰਜ ਮੈਂਬਰੀ ਕਮੇਟੀ ਰਾਹੀਂ ਗੱਲਬਾਤ ਦਾ ਰਾਹ ਖੋਲ੍ਹੇ ਅਤੇ ਸਿੱਖ ਕÏਮ ਨੂੰ ਸੰਘਰਸ਼ ਦੇ ਰਾਹ ‘ਤੇ ਤੁਰਨ ਲਈ ਮਜਬੂਰ ਨਾ ਕਰੇ¢ਇਕ ਮਤੇ ਰਾਹੀਂ ਸਾਲ 2015 ਵਿਚ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੀ ਤੁਰੰਤ ਗਿ੍ਫਤਾਰੀ ਦੀ ਮੰਗ ਕੀਤੀ ਗਈ¢ਇਕ ਹੋਰ ਮਤੇ ਵਿਚ ਸਿੱਖ ਕÏਮ ਦੀਆਂ ਸੰਸਥਾਵਾਂ ਵਿਚ ਸਰਕਾਰਾਂ ਵੱਲੋਂ ਕੀਤੀ ਜਾ ਰਹੀ ਦਖ਼ਲਅੰਦਾਜ਼ੀ ਦੀ ਸਖ਼ਤ ਨਿੰਦਾ ਕੀਤੀ ਗਈ¢ਮਤੇ ਵਿਚ ਤਾੜਨਾ ਕੀਤੀ ਗਈ ਕਿ ਸਰਕਾਰਾਂ ਸਿੱਖ ਸੰਸਥਾਵਾਂ ਵਿਚ ਕਿਸੇ ਵੀ ਤਰ੍ਹਾਂ ਦੀ ਦਖ਼ਲਅੰਦਾਜ਼ੀ ਤੋਂ ਬਾਜ਼ ਆਉਣ¢ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮਿ੍ਤਪਾਲ ਸਿੰਘ ਅਤੇ ਹੋਰ ਸਿੰਘਾਂ ‘ਤੇ ਲਗਾਏ ਗਏ ਐੱਨਐੱਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਵੀ ਇਕ ਮਤੇ ਰਾਹੀਂ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ¢
ਜਨਰਲ ਅਜਲਾਸ ਨੇ ਪਾਕਿਸਤਾਨ ‘ਚ ਪੰਜਾਬ ਦੀ ਨਵੀਂ ਬਣੀ ਮੁੱਖ ਮੰਤਰੀ ਮਰੀਅਮ ਨਵਾਜ਼ ਵੱਲੋਂ ਸੂਬੇ ਦੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਸਬੰਧੀ ਕੀਤੇ ਐਲਾਨ ਦਾ ਸਵਾਗਤ ਕੀਤਾ ਅਤੇ ਪਾਕਿਸਤਾਨ ਸਰਕਾਰ ਨੂੰ ਉਥੇ ਸਥਿਤ ਇਤਿਹਾਸਕ ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ ‘ਤੇ ਹੋਏ ਨਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਵੀ ਆਖਿਆ¢ਜਨਰਲ ਅਜਲਾਸ ਨੇ ਇਕ ਮਤੇ ਰਾਹੀਂ ਪੰਜਾਬ ਤੋਂ ਬਾਹਰਲੇ ਸੂਬਿਆਂ ‘ਚ ਸਿੱਖ ਕÏਮ ਦੇ ਇਤਿਹਾਸਕ ਅਸਥਾਨਾਂ ਨਾਲ ਸਬੰਧਤ ਲਟਕਦੇ ਆ ਰਹੇ ਮਾਮਲਿਆਂ ਦੇ ਤੁਰੰਤ ਹੱਲ ਦੀ ਭਾਰਤ ਤੇ ਸਬੰਧਤ ਸੂਬਿਆਂ ਦੀਆਂ ਸਰਕਾਰਾਂ ਤੋਂ ਮੰਗ ਕੀਤੀ¢
ਇਨ੍ਹਾਂ ਵਿਚ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿ ਕੀ ਪਾਉੜੀ ਹਰਿਦੁਆਰ (ਉਤਰਾਖੰਡ), ਗੁਰਦੁਆਰਾ ਡਾਂਗਮਾਰ ਸਾਹਿਬ ਤੇ ਗੁਰਦੁਆਰਾ ਸਾਹਿਬ ਚੁੰਗਥਾਂਗ (ਸਿੱਕਮ), ਗੁਰਦੁਆਰਾ ਬਾਵਲੀ ਮੱਠ, ਮੰਗੂ ਮੱਠ ਤੇ ਪੰਜਾਬੀ ਮੱਠ ਜਗਨਨਾਥਪੁਰੀ (ਉੜੀਸਾ) ਅਤੇ ਗੁਰਦੁਆਰਾ ਤਪੋਸਥਾਨ ਗੁਰੂ ਨਾਨਕ ਦੇਵ ਜੀ ਮੇਚੁਕਾ ਅਰੁਨਾਚਲ ਪ੍ਰਦੇਸ਼ ਦੇ ਮਾਮਲੇ ਸ਼ਾਮਲ ਹਨ, ਜਿਨ੍ਹਾਂ ਸਬੰਧੀ ਲਗਾਤਾਰ ਅਵਾਜ਼ ਉਠਾਈ ਜਾ ਰਹੀ ਹੈ¢ਇਸ ਤੋਂ ਇਲਾਵਾ ਬੀਤੇ ਸਮੇਂ ‘ਚ ਅਕਾਲ ਚਲਾਣਾ ਕਰ ਗਏ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ, ਸ਼੍ਰੋਮਣੀ ਕਮੇਟੀ ਮੈਂਬਰ ਬੀਬੀ ਜਸਵੀਰ ਕÏਰ ਦਾਤੇਵਾਸ, ਜਥੇਦਾਰ ਕੁਲਦੀਪ ਸਿੰਘ ਤੇੜਾ ਅਤੇ ਪੰਥ ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ ਦੀ ਮਾਤਾ ਬਲਬੀਰ ਕÏਰ ਨੂੰ ਸ਼ੋਕ ਮਤਿਆਂ ਰਾਹੀਂ ਸ਼ਰਧਾਂਜਲੀ ਭੇਟ ਕੀਤੀ ਗਈ¢