ਚੰਡੀਗੜ੍ਹ (ਗੁਰਜੀਤ ਬਿੱਲਾ)-ਪੰਜਾਬ ਪੁਲਸ ਨੇ ਪਵਿੱਤਰ ਚੌਰਾ ਅਤੇ ਹੁਸਨਦੀਪ ਸਿੰਘ ਦੀ ਅਗਵਾਈ ਹੇਠਲੇ ਚੌਰਾ ਮਧਰੇ ਗੈਂਗ ਦੇ ਤਿੰਨ ਮੈਂਬਰਾਂ ਨੂੰ ਕਾਬੂ ਕੀਤਾ ਹੈ | ਡੀ ਜੀ ਪੀ ਗੌਰਵ ਯਾਦਵ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਲਵਜੀਤ ਖੱਖ, ਗੁਰਸੇਵਕ ਬੰਬ ਅਤੇ ਬਹਾਦਰ ਖਾਨ ਵਜੋਂ ਹੋਈ ਹੈ | ਇਨ੍ਹਾਂ ਪਾਸੋਂ ਪਿਸਤੌਲ, 15 ਕਾਰਤੂਸ ਅਤੇ ਫਾਰਚੂਨਰ ਗੱਡੀ ਜ਼ਬਤ ਕੀਤੀ ਗਈ ਹੈ | ਇਹ ਕਈ ਅਪਰਾਧਕ ਮਾਮਲਿਆਂ ‘ਚ ਲੋੜੀਂਦੇ ਸਨ | ਇਹ ਸਫ਼ਲਤਾ ਐੱਸ ਏ ਐੱਸ ਨਗਰ ਜਿਲ੍ਹਾ ਪੁਲਸ ਵੱਲੋਂ ਇਸੇ ਗਿਰੋਹ ਦੇ ਇੱਕ ਹੋਰ ਮੈਂਬਰ ਗੁਰਇਕਬਾਲ ਸਿੰਘ ਉਰਫ ਰੋਬਿਨ ਦੀ ਹਥਿਆਰਾਂ ਸਮੇਤ ਗਿ੍ਫ਼ਤਾਰੀ ਉਪਰੰਤ ਪ੍ਰਾਪਤ ਹੋਈ¢ਡੀ ਜੀ ਪੀ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਗਏ ਤਿੰਨੋਂ ਵਿਅਕਤੀ ਕਤਲ, ਇਰਾਦਾ ਕਤਲ, ਡਕੈਤੀ, ਅਸਲਾ ਐਕਟ, ਐਨ ਡੀ ਪੀ ਐਸ ਸਮੇਤ ਕਈ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦੇ ਸਨ ਅਤੇ ਗਿ੍ਫ਼ਤਾਰੀ ਤੋਂ ਬਚਣ ਲਈ ਆਪਣੀ ਅਸਲ ਪਛਾਣ ਛੁਪਾ ਕੇ ਮੁਹਾਲੀ ਵਿੱਚ ਰਹਿ ਰਹੇ ਸਨ¢
ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗਿ੍ਫ਼ਤਾਰੀ ਕੀਤੇ ਗਏ ਵਿਅਕਤੀ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਅਤੇ ਗੈਂਗਸਟਰ ਪਵਿੱਤਰ ਚÏੜਾ ਦੇ ਲਗਾਤਾਰ ਸੰਪਰਕ ਵਿੱਚ ਸਨ ਅਤੇ ਸਰਹੱਦੀ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਮਿੱਥ ਕੇ ਕਤਲ ਦੀ ਘਟਨਾਵਾਂ ਤੇ ਹੋਰ ਅਪਰਾਧਿਕ/ ਗੈਂਗਸਟਰ ਗਤੀਵਿਧੀਆਂ ਨੂੰ ਅੰਜਾਮ ਦੇਣ ਦੀ ਸਾਜ਼ਿਸ਼ ਰਚ ਰਹੇ ਸਨ¢ਜਿਕਰਯੋਗ ਹੈ ਕਿ ਹਾਲ ਹੀ ਵਿੱਚ ਪਵਿਤਰ ਚÏੜਾ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਅੱਤਵਾਦੀ ਲਖਬੀਰ ਸਿੰਘ ਲੰਡਾ ਅਤੇ ਉਸਦੇ ਹੋਰ ਮੈਂਬਰਾਂ ਨਾਲ ਮਿਲ ਗਿਆ ਹੈ¢ਡੀ ਆਈ ਜੀ ਕਾਊਾਟਰ ਇੰਟੈਲੀਜੈਂਸ ਜੇ ਏਲੈਂਚੇਜ਼ੀਅਨ ਨੇ ਦੱਸਿਆ ਕਿ ਭਰੋਸੇਯੋਗ ਸੂਹ ਮਿਲਣ ਉਪਰੰਤ, ਐਸ ਐਸ ਓ ਸੀ ਮੁਹਾਲੀ ਦੀਆਂ ਪੁਲਿਸ ਟੀਮਾਂ ਨੇ ਮੁਹਾਲੀ ਦੇ ਇਕ ਫਲੈਟ, ਜਿੱਥੇ ਉਕਤ ਤਿੰਨੋਂ ਮੁਲਜ਼ਮ ਰਹਿ ਰਹੇ ਸਨ, ਵਿੱਚ ਛਾਪਾ ਮਾਰ ਕੇ ਇਨ੍ਹਾਂ ਮੁਲਜ਼ਮਾਂ ਨੂੰ ਆਧੁਨਿਕ ਹਥਿਆਰ ਸਮੇਤ ਸਫ਼ਲਤਾਪੂਰਵਕ ਕਾਬੂ ਕਰ ਲਿਆ¢
ਉਨ੍ਹਾਂ ਦੱਸਿਆ ਕਿ ਮੁਲਜ਼ਮ ਲਵਜੀਤ ਸਿੰਘ ਉਰਫ਼ ਲਵ ਖੱਖ ਭਗÏੜਾ ਹੈ, ਜਦਕਿ ਗੁਰਸੇਵਕ ਬੰਬ ਤਰਨ ਤਾਰਨ ਪੁਲਸ ਵੱਲੋਂ ਇਰਾਦਾ ਕਤਲ ਮਾਮਲੇ ਵਿੱਚ ਲੋੜੀਂਦਾ ਸੀ¢ ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਸਬੰਧੀ ਹੋਰ ਪੁੱਛਗਿੱਛ ਜਾਰੀ ਹੈ ਅਤੇ ਹੋਰ ਗਿ੍ਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਉਮੀਦ ਹੈ¢