ਐੱਸ ਕੇ ਐੱਮ ਪੰਜਾਬ ਵੱਲੋਂ ਭਾਜਪਾ ਦੇ ਵਿਰੋਧ ਦਾ ਐਲਾਨ

0
272

ਜਲੰਧਰ (ਕੇਸਰ) : ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੀ ਮੀਟਿੰਗ ਸ਼ੱੁਕਰਵਾਰ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਬੂਟਾ ਸਿੰਘ ਬੁਰਜ ਗਿੱਲ, ਕੰਵਲਪ੍ਰੀਤ ਸਿੰਘ ਪੰਨੂ ਅਤੇ ਸੰਦੀਪ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ¢ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਦਬਾਅ ਅਧੀਨ ਪੰਜਾਬ ਵਿੱਚ 9 ਕਾਰਪੋਰੇਟ ਘਰਾਣਿਆਂ ਨੂੰ 26 ਮਾਰਕੀਟ ਕਮੇਟੀਆਂ ਦੇ ਅਧੀਨ ਆਉਂਦੇ ਖਰੀਦ ਕੇਂਦਰਾਂ ਵਿੱਚ 9 ਸਾਈਲੋ ਖੋਲ੍ਹਣ ਨੂੰ ਦਿੱਤੀ ਮਨਜ਼ੂਰੀ ਨੂੰ ਬੜੀ ਗੰਭੀਰਤਾ ਨਾਲ ਵਿਚਾਰਿਆ ਗਿਆ¢ ਆਗੂਆਂ ਕਿਹਾ ਕਿ ਜਿਹੜੇ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਨੇ ਸੱਤ ਸÏ ਤੀਹ ਸ਼ਹੀਦੀਆਂ ਦਿੱਤੀਆਂ ਅਤੇ 13 ਮਹੀਨੇ ਦਿੱਲੀ ਦੇ ਬਾਰਡਰਾਂ ‘ਤੇ ਐਸ ਕੇ ਐਮ ਦੀ ਅਗਵਾਈ ਵਿੱਚ ਸੰਘਰਸ਼ ਕੀਤਾ, ਉਨ੍ਹਾਂ ਕਾਲੇ ਕਾਨੂੰਨਾਂ ਨੂੰ ਪੰਜਾਬ ਵਿੱਚ ਪੁੱਠੇ ਪਾਸਿਓਾ ਲਾਗੂ ਕਰਨ ਦਾ ਰਾਹ ਫੜ ਲਿਆ ਗਿਆ ਹੈ¢ ਜਦੋਂ ਕਿਸਾਨ ਆਪਣੀ ਫਸਲ ਸਿੱਧੀ ਸਾਈਲੋਜ਼ ਵਿੱਚ ਲਿਜਾਣ ਲੱਗ ਜਾਣਗੇ ਤਾਂ ਸਰਕਾਰੀ ਮੰਡੀਆਂ ਵਿੱਚ ਅਨਾਜ ਦੀ ਆਮਦ ਘਟ ਜਾਵੇਗੀ¢ ਇਸ ਤਰ੍ਹਾਂ ਮੰਡੀਆਂ ਨੂੰ ਫੇਲ੍ਹ ਕਰ ਦਿੱਤਾ ਜਾਵੇਗਾ ਅਤੇ ਅਖੀਰ ਵਿੱਚ ਬੰਦ ਕਰ ਕੇ ਕਿਸਾਨਾਂ ਨੂੰ ਇਨ੍ਹਾਂ ਕਾਰਪੋਰੇਟ ਘਰਾਣਿਆਂ ਦੇ ਰਹਿਮੋ ਕਰਮ ‘ਤੇ ਛੱਡ ਦਿੱਤਾ ਜਾਵੇਗਾ¢ ਪੰਜਾਬ ਦੇ ਬਹਾਦਰ ਲੋਕ ਇਨ੍ਹਾਂ ਧੱਕੇਸ਼ਾਹੀਆਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ¢ ਇਸ ਦਾ ਵਿਰੋਧ ਕਰਨ ਲਈ 8 ਅਪ੍ਰੈਲ ਨੂੰ ਮੁਹਾਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਪੰਜਾਬ ਵੱਲੋਂ ਵਿਸ਼ਾਲ ਰੈਲੀ ਅਤੇ ਮੁਜ਼ਾਹਰਾ ਕੀਤਾ ਜਾਵੇਗਾ¢ ਇਸ ਦੀਆਂ ਤਿਆਰੀਆਂ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀਆਂ ਗਈਆਂ ਹਨ¢ 8 ਅਪ੍ਰੈਲ, ਜਿਸ ਦਿਨ ਸ਼ਹੀਦ ਭਗਤ ਸਿੰਘ ਹੁਰਾਂ ਨੇ ਬੋਲ਼ਿਆਂ ਨੂੰ ਸੁਣਾਉਣ ਲਈ ਅਸੈਂਬਲੀ ਵਿੱਚ ਬੰਬ ਧਮਾਕਾ ਕੀਤਾ ਸੀ, ਉਸ ਦਿਨ ਮੰਡੀਆਂ ਦੇ ਨਿੱਜੀਕਰਨ ਦੀ ਇਸ ਚਾਲ ਦਾ ਵਿਰੋਧ ਕਰਨ ਲਈ ਅਗਲੇ ਪ੍ਰੋਗਰਾਮ ਦਾ ਐਲਾਨ ਵੀ ਕੀਤਾ ਜਾਵੇਗਾ¢ਮੀਟਿੰਗ ਵਿੱਚ ਸਰਬ ਸੰਮਤੀ ਨਾਲ ਮਤਾ ਪਾਸ ਕੀਤਾ ਗਿਆ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਰਤੀ ਜਨਤਾ ਪਾਰਟੀ ਸਰਕਾਰ ਕਿਸਾਨ, ਮਜ਼ਦੂਰ ਅਤੇ ਲੋਕ ਵਿਰੋਧੀ ਹੈ¢ ਦਿੱਲੀ ਦੇ ਰਾਮ ਲੀਲ੍ਹਾ ਗਰਾਊਾਡ ਵਿਖੇ 14 ਮਾਰਚ ਨੂੰ ਹੋਈ ਕਿਸਾਨ ਮਜ਼ਦੂਰ ਮਹਾਂ ਪੰਚਾਇਤ ਨੂੰ ਪ੍ਰਵਾਨਗੀ ਦੇ ਕੇ ਵੀ ਜਿਸ ਤਰ੍ਹਾਂ ਕਿਸਾਨਾਂ ਅਤੇ ਬੀਬੀਆਂ ਨੂੰ ਸੜਕਾਂ ‘ਤੇ ਰੋਲਿਆ ਗਿਆ, ਰੇਲਵੇ ਸਟੇਸ਼ਨਾਂ ‘ਤੇ ਪਰੇਸ਼ਾਨ ਕੀਤਾ ਗਿਆ ਅਤੇ ਦਿੱਲੀ ਜਾਣ ਵਿੱਚ ਅੜਿੱਕੇ ਲਾਏ ਗਏ ਉਸ ਨੂੰ ਦੇਖਦੇ ਹੋਏ 21 ਮਈ ਨੂੰ ‘ਮੋਦੀ ਹਰਾਓ, ਕਾਰਪੋਰੇਟ ਭਜਾਓ, ਦੇਸ਼ ਬਚਾਓ’ ਨਾਅਰੇ ਅਧੀਨ ਜਗਰਾਉਂ ਵਿਖੇ ਮਹਾਂ ਰੈਲੀ ਕੀਤੀ ਜਾਵੇਗੀ ਜਿਸ ਵਿੱਚ ਕਿਸਾਨਾਂ ਦੀ ਕਰਜ਼ਾ ਮੁਕਤੀ, ਫੈਡਰਲ ਸਿਸਟਮ ਦੀ ਰਾਖੀ ਅਤੇ ਪੰਜਾਬ ਦੇ ਮੁੱਦਿਆਂ ਵਾਸਤੇ ਆਵਾਜ਼ ਬੁਲੰਦ ਕੀਤੀ ਜਾਵੇਗੀ¢ਮੀਟਿੰਗ ਵਿੱਚ ਪ੍ਰਧਾਨਗੀ ਮੰਡਲ ਤੋਂ ਇਲਾਵਾ ਹਰਿੰਦਰ ਸਿੰਘ ਲੱਖੋਵਾਲ, ਬਲਵੀਰ ਸਿੰਘ ਰਾਜੇਵਾਲ, ਸਤਨਾਮ ਸਿੰਘ ਅਜਨਾਲਾ, ਕੁਲਦੀਪ ਸਿੰਘ ਬਜੀਦਪੁਰ, ਬੋਘ ਸਿੰਘ ਮਾਨਸਾ, ਰਾਜਵਿੰਦਰ ਕÏਰ ਰਾਜੂ, ਬੂਟਾ ਸਿੰਘ ਸ਼ਾਦੀਪੁਰ, ਬਲਵਿੰਦਰ ਸਿੰਘ ਮੱਲ੍ਹੀ ਨੰਗਲ, ਗੁਰਨਾਮ ਸਿੰਘ ਭੀਖੀ, ਹਰਬੰਸ ਸਿੰਘ ਸੰਘਾ, ਅੰਗਰੇਜ ਸਿੰਘ ਮੋਹਾਲੀ, ਪ੍ਰੇਮ ਸਿੰਘ ਭੰਗੂ, ਬੇਅੰਤ ਸਿੰਘ ਮਹਿਮਾ ਸਰਜਾ, ਰੂਪ ਬਸੰਤ ਸਿੰਘ, ਰਾਜ ਗੁਰਵਿੰਦਰ ਸਿੰਘ ਘੁੰਮਣ, ਰਣਜੀਤ ਸਿੰਘ ਬਾਜਵਾ ਅਤੇ ਰਘਵੀਰ ਸਿੰਘ ਮਿਹਰਵਾਲਾ ਸ਼ਾਮਲ ਸਨ¢

LEAVE A REPLY

Please enter your comment!
Please enter your name here