ਸੰਯੁਕਤ ਰਾਸ਼ਟਰ : ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਨਤੋਨੀਓ ਗੁਤੇਰੇਸ ਦੇ ਤਰਜਮਾਨ ਸਟੀਫੇਨ ਦੁਜਾਰਿਕ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਫੀ ਆਸ ਹੈ ਕਿ ਭਾਰਤ ਤੇ ਹੋਰਨਾਂ ਦੇਸ਼ਾਂ ਵਿਚ ਹੋ ਰਹੀਆਂ ਚੋਣਾਂ ਵਿਚ ਲੋਕਾਂ ਦੇ ਸਿਆਸੀ ਤੇ ਸ਼ਹਿਰੀ ਹੱਕਾਂ ਦੀ ਰਾਖੀ ਕੀਤੀ ਜਾਵੇਗੀ ਅਤੇ ਹਰ ਕੋਈ ਨਿਰਪੱਖ ਤੇ ਆਜ਼ਾਦਾਨਾ ਮਾਹੌਲ ‘ਚ ਵੋਟ ਪਾ ਸਕੇਗਾ | ਉਸ ਨੇ ਇਹ ਟਿੱਪਣੀ ਵੀਰਵਾਰ ਪ੍ਰੈੱਸ ਕਾਨਫਰੰਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗਿ੍ਫਤਾਰੀ ਤੇ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰਨ ਦੇ ਮੱਦੇਨਜ਼ਰ ਭਾਰਤ ਵਿਚ ਸਿਆਸੀ ਬੇਚੈਨੀ ਸੰਬੰਧੀ ਸਵਾਲ ਦਾ ਜਵਾਬ ਦਿੰਦਿਆਂ ਕੀਤੀ | ਸੰਯੁਕਤ ਰਾਸ਼ਟਰ ਦੀ ਇਸ ਟਿੱਪਣੀ ਤੋਂ ਪਹਿਲਾਂ ਅਮਰੀਕਾ ਵੀ ਕੇਜਰੀਵਾਲ ਦੀ ਗਿ੍ਫਤਾਰੀ ਤੇ ਕਾਂਗਰਸ ਦੇ ਬੈਂਕ ਖਾਤੇ ਫ੍ਰੀਜ਼ ਕਰਨ ‘ਤੇ ਅਜਿਹੀ ਟਿੱਪਣੀ ਕਰ ਚੁੱਕਾ ਹੈ |