ਅੰਮਿ੍ਤਸਰ (ਜਸਬੀਰ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ਼ੁਕਰਵਾਰ ਨੂੰ ਹੋਏ ਜਨਰਲ ਇਜਲਾਸ ਦÏਰਾਨ ਸਾਲ 2024-25 ਲਈ 1260 ਕਰੋੜ 97 ਲੱਖ 38 ਹਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਗਿਆ¢ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਹੋਏ ਇਸ ਇਜਲਾਸ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਬਜਟ ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਨੇ ਜੈਕਾਰਿਆਂ ਦੀ ਗੂੰਜ ‘ਚ ਪ੍ਰਵਾਨਗੀ ਦਿੱਤੀ¢ ਇਸ ਮÏਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਮÏਜੂਦ ਸਨ¢ ਬਜਟ ਪੇਸ਼ ਕਰਦਿਆਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਲਈ ਹੋਣ ਵਾਲੀ ਆਮਦਨ ਅਤੇ ਖਰਚਿਆਂ ਦੇ ਵੇਰਵੇ ਸਾਂਝੇ ਕਰਦਿਆਂ ਭਵਿੱਖ ਅੰਦਰ ਪਹਿਲ ਦੇ ਅਧਾਰ ‘ਤੇ ਕੀਤੇ ਜਾਣ ਵਾਲੇ ਕਾਰਜਾਂ ਲਈ ਸੁਰੱਖਿਅਤ ਕੀਤੀ ਗਈ ਰਾਸ਼ੀ ਬਾਰੇ ਅੰਕੜੇ ਪੇਸ਼ ਕੀਤੇ¢ਬਜਟ ਇਜਲਾਸ ਮਗਰੋਂ ਪੱਤਰਕਾਰਾਂ ਨਾਲ ਜਾਣਕਾਰੀ ਸਾਂਝੀ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਸੰਤੁਲਤ ਕਰਾਰ ਦਿੱਤਾ¢ ਉਨ੍ਹਾ ਦੱਸਿਆ ਕਿ ਇਸ ਵਾਰ ਪਿਛਲੇ ਬਜਟ ਨਾਲੋਂ 14 ਫੀਸਦੀ ਵਾਧਾ ਦਰਜ ਕੀਤਾ ਗਿਆ ਹੈ¢ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਵਿਸ਼ੇਸ਼ ਤÏਰ ‘ਤੇ ਅਗਲੇ ਵਿੱਤੀ ਵਰ੍ਹੇ ਦÏਰਾਨ ਧਰਮ ਪ੍ਰਚਾਰ, ਵਿੱਦਿਆ ਅਤੇ ਪੰਥਕ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ¢ ਉਨ੍ਹਾ ਦੱਸਿਆ ਕਿ ਇਸ ਵਾਰ ਧਰਮ ਪ੍ਰਚਾਰ ਕਮੇਟੀ ਦਾ ਬਜਟ 100 ਕਰੋੜ ਰੁਪਏ ਦਾ ਹੈ¢ ਧਰਮ ਪ੍ਰਚਾਰ ਕਮੇਟੀ ਰਾਹੀਂ ਕੀਤੇ ਜਾਣ ਵਾਲੇ ਕਾਰਜਾਂ ਲਈ ਰੱਖੀ ਰਾਸ਼ੀ ਦੀ ਤਫਸੀਲ ਦਿੰਦਿਆਂ ਧਾਮੀ ਨੇ ਦੱਸਿਆ ਕਿ ਵਿਸ਼ੇਸ਼ ਤÏਰ ‘ਤੇ ਸ੍ਰੀ ਗੁਰੂ ਅਮਰਦਾਸ ਜੀ ਦੇ 450 ਸਾਲਾ ਜੋਤੀ ਜੋਤਿ ਦਿਵਸ ਦੀ ਸਤੰਬਰ ਮਹੀਨੇ ਵਿਚ ਆ ਰਹੀ ਸ਼ਤਾਬਦੀ ਮਨਾਉਣ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਗਏ ਹਨ¢ ਇਸ ਦੇ ਨਾਲ ਹੀ ਧਰਮ ਪ੍ਰਚਾਰ ਕਮੇਟੀ ਰਾਹੀਂ ਸਿੱਖ ਨÏਜੁਆਨਾਂ ਨੂੰ ਪ੍ਰਸ਼ਾਸਕੀ ਸੇਵਾਵਾਂ ਲਈ ਤਿਆਰ ਕਰਨ ਵਾਸਤੇ 2 ਕਰੋੜ ਰੁਪਏ, ਅੰਮਿ੍ਤਧਾਰੀ ਬੱਚੀਆਂ ਨੂੰ ਮੁਫ਼ਤ ਵਿੱਦਿਆ ਲਈ 2 ਕਰੋੜ ਰੁਪਏ, ਅੰਮਿ੍ਤਧਾਰੀ ਵਿਦਿਆਰਥੀਆਂ ਦੀਆਂ ਫੀਸਾਂ ਲਈ 2 ਕਰੋੜ 50 ਲੱਖ ਰੁਪਏ, ਅੰਮਿ੍ਤ ਸੰਚਾਰ ਸਮਾਗਮਾਂ ਲਈ 1 ਕਰੋੜ 80 ਲੱਖ ਰੁਪਏ, ਧਾਰਮਿਕ ਸਾਹਿਤ, ਲਾਇਬ੍ਰੇਰੀਆਂ, ਸ਼ਸਤਰ ਵਿੱਦਿਆ, ਇਤਿਹਾਸਕ ਯਾਦਗਾਰੀ ਪ੍ਰਾਜੈਕਟਾਂ ਅਤੇ ਸੰਗਤਾਂ ਨੂੰ ਵੀਡੀਓ ਵੈਨਾਂ ਰਾਹੀਂ ਧਾਰਮਿਕ ਫਿਲਮਾਂ ਦਿਖਾਉਣ ਲਈ 4 ਕਰੋੜ 45 ਲੱਖ ਰੁਪਏ, ਧਰਮ ਪ੍ਰਚਾਰ ਲਹਿਰ ਹੋਰ ਪ੍ਰਚੰਡ ਕਰਨ ਲਈ 1 ਕਰੋੜ 15 ਲੱਖ ਰੁਪਏ, ਬੱਚਿਆਂ ਨੂੰ ਧਾਰਮਿਕ ਪ੍ਰੀਖਿਆ ਰਾਹੀਂ ਗੁਰਮਤਿ ਨਾਲ ਜੋੜਨ ਲਈ 1 ਕਰੋੜ 60 ਲੱਖ ਰੁਪਏ ਅਤੇ ਪੰਜਾਬ ਤੋਂ ਬਾਹਰਲੇ ਸਿੱਖ ਮਿਸ਼ਨਾਂ ਵਾਸਤੇ 9 ਕਰੋੜ ਰੁਪਏ ਦੀ ਰਾਸ਼ੀ ਰੱਖੀ ਗਈ ਹੈ¢ ਇਸੇ ਤਰ੍ਹਾਂ ਧਰਮ ਪ੍ਰਚਾਰ ਕਮੇਟੀ ਦੇ ਹੋਰ ਕਾਰਜਾਂ ਵਾਸਤੇ ਵੀ ਬਜਟ ਵਿਚ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ¢ਐਡਵੋਕੇਟ ਧਾਮੀ ਨੇ ਦੱਸਿਆ ਕਿ ਇਸ ਵਾਰ ਗੁਰਦੁਆਰਾ ਸਾਹਿਬਾਨ ਦਾ ਬਜਟ 994 ਕਰੋੜ 51 ਲੱਖ ਰੁਪਏ ਹੈ¢ ਇਸੇ ਤਰ੍ਹਾਂ ਵਿੱਦਿਅਕ ਅਦਾਰਿਆਂ ਦਾ ਬਜਟ 251 ਕਰੋੜ ਰੁਪਏ, ਪਿ੍ੰਟਿੰਗ ਪ੍ਰੈੱਸਾਂ ਦਾ ਬਜਟ 7 ਕਰੋੜ 94 ਲੱਖ ਰੁਪਏ ਪਾਸ ਕੀਤਾ ਗਿਆ ਹੈ¢ ਉਨ੍ਹਾ ਵਿਸ਼ੇਸ਼ ਤÏਰ ‘ਤੇ ਜ਼ਿਕਰ ਕੀਤਾ ਕਿ ਇਸ ਵਾਰ ਦੇ ਬਜਟ ਵਿਚ ਵਿੱਦਿਅਕ ਅਦਾਰਿਆਂ ਦੇ ਸਟਾਫ਼ ਦੀਆਂ ਬਕਾਇਆ ਤਨਖ਼ਾਹਾਂ ਵਾਸਤੇ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ¢ ਉਨ੍ਹਾ ਕਿਹਾ ਕਿ 31 ਮਾਰਚ 2024 ਤੱਕ ਦੀਆਂ ਸਾਰੀਆਂ ਬਕਾਇਆ ਤਨਖ਼ਾਹਾਂ ਦੀ ਅਦਾਇਗੀ ਲਈ ਵਿਸ਼ੇਸ਼ ਪ੍ਰਬੰਧ ਕੀਤਾ ਹੈ¢ ਇਸ ਕਾਰਜ ਲਈ ਉਚੇਚੇ ਤÏਰ ‘ਤੇ ਜਨਰਲ ਬੋਰਡ ਫੰਡ ਵਿਚੋਂ 10 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਵਿੱਦਿਆ ਫੰਡ ਲਈ ਰਾਖਵੀਂ ਕੀਤੀ ਗਈ ਹੈ¢ਉਨ੍ਹਾ ਦੱਸਿਆ ਕਿ ਇਸ ਵਾਰ ਇਨ੍ਹਾਂ ਫੰਡਾਂ ਰਾਹੀਂ ਪੰਥਕ ਕਾਰਜਾਂ ਲਈ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ, ਜਿਨ੍ਹਾਂ ਵਿਚ ਬੰਦੀ ਸਿੰਘਾਂ ਦੇ ਕੇਸਾਂ ਦੀ ਪੈਰਵਾਈ ਲਈ 60 ਲੱਖ ਰੁਪਏ, ਬੰਦੀ ਸਿੰਘਾਂ ਨੂੰ ਮਾਸਿਕ ਸਨਮਾਨ ਭੱਤੇ ਲਈ 40 ਲੱਖ ਰੁਪਏ, ਧਰਮੀ ਫ਼Ïਜੀਆਂ ਲਈ 40 ਲੱਖ ਰੁਪਏ, ਸਿਕਲੀਗਰ ਤੇ ਵਣਜਾਰੇ ਸਿੱਖਾਂ ਲਈ 60 ਲੱਖ ਰੁਪਏ, ਗਰੀਬ ਵਿਦਿਆਰਥੀਆਂ ਲਈ 50 ਲੱਖ ਰੁਪਏ, ਕੁਦਰਤੀ ਆਫ਼ਤਾਂ ਲਈ 1 ਕਰੋੜ 48 ਲੱਖ ਰੁਪਏ, ਖੇਡਾਂ ਲਈ 3 ਕਰੋੜ 6 ਲੱਖ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ¢ਧਾਮੀ ਨੇ ਦੱਸਿਆ ਕਿ ਸਿੱਖ ਇਤਿਹਾਸ ਰੀਸਰਚ ਬੋਰਡ ਰਾਹੀਂ ਖੋਜ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਰੱਖੀ ਗਈ ਹੈ¢ ਇਸ ਤੋਂ ਇਲਾਵਾ ਬਾਬਾ ਬੁੱਢਾ ਚੈਰੀਟੇਬਲ ਹਸਪਤਾਲ ਬੀੜ ਸਾਹਿਬ ਲਈ 1 ਕਰੋੜ 5 ਲੱਖ ਰੁਪਏ ਦਾ ਪ੍ਰਬੰਧ ਕੀਤਾ ਹੈ¢ ਉਨ੍ਹਾ ਵਿਸ਼ੇਸ਼ ਤÏਰ ‘ਤੇ ਇਹ ਵੀ ਜ਼ਿਕਰ ਕੀਤਾ ਕਿ ਹਰਿਆਣਾ ਸਥਿਤ ਸ਼ਾਹਬਾਦ ਮਾਰਕੰਡਾ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਸਥਾਪਤ ਕੀਤੇ ਗਏ ਮੀਰੀ ਪੀਰੀ ਮੈਡੀਕਲ ਕਾਲਜ ਲਈ ਵੀ 8 ਕਰੋੜ ਰੁਪਏ ਰੱਖੇ ਹਨ¢ਬਜਟ ਇਸਲਾਸ ਦÏਰਾਨ ਸ਼੍ਰੋਮਣੀ ਕਮੇਟੀ ਦੇ ਅੰਤਿ੍ੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ, ਮੈਂਬਰ ਬਾਬਾ ਗੁਰਪ੍ਰੀਤ ਸਿੰਘ ਰੰਧਾਵਾ, ਬਲਵਿੰਦਰ ਸਿੰਘ ਬੈਂਸ ਤੇ ਸੁਖਹਰਪ੍ਰੀਤ ਸਿੰਘ ਰੋਡੇ ਨੇ ਵੀ ਸੰਬੋਧਨ ਕੀਤਾ¢
ਇਜਲਾਸ ਦੀ ਕਾਰਵਾਈ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਚਲਾਈ¢ ਅਰਦਾਸ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਲਿਆ¢