ਚੰਡੀਗੜ੍ਹ : ਪੰਜਾਬ ਸਰਕਾਰ ਨੇ ਪੰਜਾਬ ’ਚੋਂ ਦੋ ਹੋਰ ਟੋਲ ਪਲਾਜ਼ੇ ਬੰਦ ਕਰਨ ਦਾ ਐਲਾਨ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ।ਲੁਧਿਆਣਾ ਤੋਂ ਬਰਨਾਲਾ ਜਾਂਦੇ ਸਮੇਂ ਦੋ ਟੋਲ ਪਲਾਜ਼ੇ ਪੈਂਦੇ ਹਨ। ਇੱਕ ਟੋਲ ਪਲਾਜ਼ਾ ਮੁੱਲਾਂਪੁਰ ਦੇ ਨਜ਼ਦੀਕੀ ਪਿੰਡ ਰਕਬਾ ਤੇ ਦੂਜਾ ਟੋਲ ਪਲਾਜ਼ਾ ਪਿੰਡ ਮਹਿਲ ਕਲਾਂ ਵਿੱਚ ਪੈਂਦੇ ਹਨ।ਇਹ ਦੋਵੇਂ ਟੋਲ ਪਲਾਜ਼ੇ ਇੱਕ ਹੀ ਕੰਪਨੀ ਦੇ ਹਨ।ਪੰਜਾਬ ਸਰਕਾਰ ਵੱਲੋਂ ਇਹ ਦੋਵੇਂ ਟੋਲ ਪਲਾਜ਼ੇ ਬੰਦ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਹ ਦੋਵੇਂ ਟੋਲ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ।
ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐੱਕਸ ਹੈਂਡਲ ’ਤੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਕਿ ਲੁਧਿਆਣਾ ਤੋਂ ਬਰਨਾਲਾ ਵਾਇਆ ਸੁਧਾਰ-ਰਾਏਕੋਟ-ਮਹਿਲ ਕਲਾਂ ਦੋ ਟੋਲ ਪਲਾਜ਼ੇ ਹਨ। ਇੱਕ ਪਿੰਡ ਰਕਬਾ ਨੇੜੇ ਮੁੱਲ਼ਾਂਪੁਰ ਤੇ ਦੂਜਾ ਪਿੰਡ ਮਹਿਲ ਕਲਾਂ ’ਚ, ਇਹ ਇੱਕੋ ਕੰਪਨੀ ਦੇ ਹਨ। ਕੰਪਨੀ ਨੇ ਕੋਵਿਡ ਅਤੇ ਕਿਸਾਨ ਅੰਦੋਲਨ ਦਾ ਵੇਰਵਾ ਦੇ ਕੇ 448 ਦਿਨਾਂ ਦੀ ਟੋਲ ਨੂੰ ਵਧਾਉਣ ਦੀ ਮੰਗ ਕੀਤੀ ਸੀ, ਜਿਸ ਨੂੰ ਪੰਜਾਬ ਸਰਕਾਰ ਵੱਲ਼ੋਂ ਨਹੀਂ ਮੰਨਿਆ ਗਿਆ। ਇਹ ਦੋਵੇਂ ਟੋਲ 2 ਅਪ੍ਰੈਲ ਰਾਤ 12 ਵਜੇ ਬੰਦ ਹੋ ਜਾਣਗੇ।