19.1 C
Jalandhar
Thursday, November 7, 2024
spot_img

ਵਿੱਕੀ ਗੌਂਡਰ-ਪ੍ਰੇਮਾ ਲਾਹੌਰੀਆ ਗੈਂਗ ਦੇ 4 ਸਾਥੀ ਕਾਬੂ

ਜਲੰਧਰ (ਸ਼ੈਲੀ ਐਲਬਰਟ)
ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਸੰਬੰਧਤ ਚਾਰ ਗੈਂਗਸਟਰਾਂ ਨੂੰ ਕਰਾਸ ਫਾਇਰਿੰਗ ਤੋਂ ਬਾਅਦ ਪੁਲਸ ਨੇ ਕਾਬੂ ਕਰ ਲਿਆ। ਇਸ ਸੰਬੰਧੀ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਗੈਂਗਸਟਰ ਜਲੰਧਰ ਸ਼ਹਿਰ ’ਚ ਵੱਡੀ ਕਾਰਵਾਈ ਦੀ ਯੋਜਨਾ ਬਣਾ ਰਹੇ ਹਨ। ਮੁਲਜ਼ਮਾਂ ਨੇ ਜਲੰਧਰ ਵਿੱਚ ਗੈਂਗ ਵਿਰੋਧੀ ਗੈਂਗਸਟਰ ਸੈਪ ਅਤੇ ਮੈਨੀ ਦਾ ਕਤਲ ਕਰਨਾ ਸੀ। ਇਸ ਲਈ ਮੁਲਜ਼ਮ ਝਾਰਖੰਡ ਅਤੇ ਯੂ ਪੀ ਤੋਂ ਹਥਿਆਰ ਲੈ ਕੇ ਆਏ ਸਨ।ਕਮਿਸ਼ਨਰੇਟ ਪੁਲਸ ਨੇ ਉਕਤ ਮੁਲਜ਼ਮਾਂ ਕੋਲੋਂ ਛੇ (.32 ਬੋਰ) ਪਿਸਤੌਲ ਅਤੇ 26 ਕਾਰਤੂਸ ਬਰਾਮਦ ਕੀਤੇ ਹਨ।ਪਾਰਕਿੰਗ ਦੇ ਠੇਕੇ ਨੂੰ ਲੈ ਕੇ ਚਿੰਟੂ ਦਾ ਐਂਟੀ ਗੈਂਗ ਨਾਲ ਝਗੜਾ ਚੱਲ ਰਿਹਾ ਸੀ। ਫੜੇ ਗਏ ਗੈਂਗਸਟਰਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਨ ਜੋਸ਼ੀ ਅਤੇ ਕਿਸ਼ਨ ਉਰਫ ਗੰਜਾ ਵਜੋਂ ਹੋਈ ਹੈ। ਪੁਲਸ ਨੇ ਸਾਰਿਆਂ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਹੈ।
ਬੀਤੇ ਵੀਰਵਾਰ ਦੇਰ ਰਾਤ ਸਿਟੀ ਪੁਲਸ ਦੇ ਸੀ ਆਈ ਏ ਸਟਾਫ਼ ਦੀਆਂ ਟੀਮਾਂ ਨੇ ਆਬਾਦਪੁਰਾ ਵਿੱਚ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਚਿੰਟੂ ਨੂੰ ਉਕਤ ਛਾਪੇ ਦੀ ਬਿੜਕ ਲੱਗ ਗਈ, ਜਿਸ ਤੋਂ ਬਾਅਦ ਚਿੰਟੂ ਨੇ ਪੁਲਸ ’ਤੇ ਗੋਲੀ ਚਲਾ ਦਿੱਤੀ। ਦੋਵਾਂ ਪਾਸਿਆਂ ਤੋਂ ਕਰੀਬ 12 ਗੋਲੀਆਂ ਚਲਾਈਆਂ ਗਈਆਂ। ਸਾਰੀ ਘਟਨਾ ਦਾ ਸੀ ਸੀ ਟੀ ਵੀ ਸਾਹਮਣੇ ਆਇਆ ਹੈ, ਜਿਸ ਵਿੱਚ ਦੋਸ਼ੀ ਪੁਲਸ ਪਾਰਟੀ ਨੂੰ ਦੇਖ ਕੇ ਗੋਲੀਆਂ ਚਲਾਉਦੇ ਨਜ਼ਰ ਆ ਰਹੇ ਹਨ। ਚਾਰਾਂ ਖ਼ਿਲਾਫ਼ ਥਾਣਾ ਸਦਰ-6 ਵਿੱਚ ਕਤਲ ਦੀ ਕੋਸ਼ਿਸ਼, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।ਗੈਂਗਸਟਰ ਚਿੰਟੂ ਖ਼ਿਲਾਫ਼ ਪਹਿਲਾਂ ਵੀ ਜਲੰਧਰ ਸ਼ਹਿਰ ਅਤੇ ਦਿਹਾਤੀ ਇਲਾਕਿਆਂ ਵਿੱਚ ਕਈ ਕੇਸ ਦਰਜ ਹਨ। ਮੁਲਜ਼ਮ ਅਪਰਾਧਿਕ ਪਿਛੋਕੜ ਵਾਲੇ ਹਨ, ਜਦੋਂਕਿ ਚਿੰਟੂ ਕਤਲ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਸੀ। ਜੇਲ੍ਹ ਤੋਂ ਆਉਣ ਤੋਂ ਬਾਅਦ ਚਿੰਟੂ ਨੇ ਕਈ ਅਪਰਾਧ ਕੀਤੇ ਸਨ। ਪੁਲਸ ਕਮਿਸ਼ਨਰ ਨੇ ਦੱਸਿਆ ਕਿ ਨਵੀਨ ਸੈਣੀ ਉਰਫ਼ ਚਿੰਟੂ ਵਿਰੁੱਧ 21 ਅਤੇ ਨੀਰਜ ਕਪੂਰ ਵਿਰੁੱਧ ਜਲੰਧਰ, ਮੁਹਾਲੀ, ਪਟਿਆਲਾ ਅਤੇ ਹੁਸ਼ਿਆਰਪੁਰ ਵਿਖੇ 6 ਗੰਭੀਰ ਦੋਸ਼ ਅਧੀਨ ਕੇਸ ਪੈਂਡਿੰਗ ਹਨ।

Related Articles

LEAVE A REPLY

Please enter your comment!
Please enter your name here

Latest Articles