ਚੰਡੀਗੜ੍ਹ : ਪੰਜਾਬ ਤੇ ਹਹਿਆਣਾ ’ਚ ਵੈਸਟਰਨ ਡਿਸਟਰਬ ਕਾਰਨ ਮੌਸਮ ਇੱਕ ਵਾਰ ਫਿਰ ਬਦਲ ਗਿਆ ਹੈ। ਬੀਤੀ ਰਾਤ ਤੋਂ ਹੀ ਤੇਜ਼ ਹਵਾਵਾਂ ਦੇ ਨਾਲ-ਨਾਲ ਕਈ ਥਾਵਾਂ ’ਤੇ ਹਲਕੀ ਬਾਰਿਸ਼ ਅਤੇ ਗੜ੍ਹੇ ਵੀ ਪਏ। ਮੁਕਤਸਰ ਸਾਹਿਬ ਦੇ ਗਿੱਦੜਬਾਹਾ ਖੇਤਰ ’ਚ ਤੇਜ਼ ਬਾਰਿਸ਼ ਅਤੇ ਹਵਾਵਾਂ ਦੇ ਚਲਦਿਆ ਕਈ ਥਾਵਾਂ ’ਤੇ ਕਣਕ ਦੀ ਫਸਲ ਧਰਤੀ ’ਤੇ ਵਿਛੀ।ਮੌਸਮ ਦਾ ਮਿਜਾਜ਼ ਬਦਲਿਆ ਹੈ। ਇਸੇ ਤਰ੍ਹਾਂ ਅਬੋਹਰ ਸਰਹੱਦੀ ਇਲਾਕੇ ਵਿੱਚ ਮੌਸਮ ਨੇ ਮਿਜਾਜ਼ ਬਦਲਿਆ ਹੈ। ਅਬੋਹਰ ਵਿੱਚ ਬਾਰਿਸ਼ ਦੇ ਨਾਲ ਗੜ੍ਹੇ ਵੀ ਪਏ।ਫਾਜਿਲਕਾ ਵਿੱਚ ਬਾਰਿਸ਼ ਨੇ ਖੇਤਾਂ ’ਚ ਖੜੀਆਂ ਫਸਲਾਂ ਨੂੰ ਜ਼ਮੀਨ ’ਤੇ ਵਿਛਾ ਦਿੱਤਾ।ਮੀਂਹ ਨੇ ਕਿਸਾਨਾਂ ਦੀ ਮਿਹਨਤ ’ਤੇ ਪਾਣੀ ਫੇਰ ਦਿੱਤਾ ਹੈ। ਰਾਜਪੁਰਾ ਵਿੱਚ ਹਲਕੀ ਬਾਰਿਸ਼ ਤੇ ਹਨੇਰੀ ਕਾਰਨ ਮੌਸਮ ਠੰਢਾ ਹੋ ਗਿਆ।ਤੇਜ਼ ਹਵਾਵਾਂ ਕਾਰਨ ਸੜਕਾਂ ’ਤੇ ਬੋਰਡ ਡਿੱਗ ਗਏ ।ਮੌਸਮ ਵਿਭਾਗ ਅਨੁਸਾਰ ਇਸ ਦੌਰਾਨ ਗੜੇਮਾਰੀ, ਬਿਜਲੀ, 40-50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ, ਤੂਫ਼ਾਨ ਅਤੇ ਹਨੇਰੀ ਚੱਲਣ ਦੀ ਸੰਭਾਵਨਾ ਹੈ।ਮੌਸਮ ਵਿਭਾਗ ਮੁਤਾਬਕ ਮੀਂਹ ਕਾਰਨ ਦਿਨ ਦੇ ਤਾਪਮਾਨ ਵਿੱਚ ਤਿੰਨ ਤੋਂ ਚਾਰ ਡਿਗਰੀ ਦੀ ਗਿਰਾਵਟ ਆ ਸਕਦੀ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਗੜੇਮਾਰੀ ਕਾਰਨ ਫ਼ਸਲਾਂ ਧਰਤੀ ’ਤੇ ਵਿਛ ਗਈਆਂ ਹਨ। ਕਿਸਾਨਾਂ ਨੇ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।