27.9 C
Jalandhar
Sunday, September 8, 2024
spot_img

ਕਿਸਾਨੀ ਅੰਦੋਲਨ ’ਚ ਅੰਮਿ੍ਰਤਸਰ ਦੇ ਕਿਸਾਨ ਦੀ ਮੌਤ

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਦੀਆਂ ਸਰਹੱਦਾਂ ’ਤੇ ਚੱਲ ਰਹੇ ਕਿਸਾਨੀ ਅੰਦੋਲਨ ’ਚ ਐਤਵਾਰ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ।ਕਿਸਾਨ ਦਿਆ ਸਿੰਘ ਅੰਮਿ੍ਰਤਸਰ ਦੇ ਪਿੰਡ ਦਾ ਰਹਿਣ ਵਾਲਾ ਸੀ ਤੇ ਪਿਛਲੇ ਕਈ ਦਿਨਾਂ ਤੋਂ ਅੰਦੋਲਨ ’ਚ ਸ਼ਾਮਲ ਸੀ।ਸ਼ੰਭੂ ਸਰਹੱਦ ’ਤੇ ਚੱਲ ਰਹੇ ਧਰਨੇ ਦੇ 48ਵੇਂ ਦਿਨ ਦਿਆ ਸਿੰਘ ਮੌਤ ਹੋ ਗਈ, ਜਿਸ ਦੀ ਵਜ੍ਹਾ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ, ਹਾਲਾਂਕਿ ਇਸ ਦੇ ਅਸਲੀ ਕਾਰਨਾਂ ਦਾ ਖ਼ੁਲਾਸਾ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਹੋਵੇਗਾ।ਦਿਆ ਸਿੰਘ ਦੀ ਉਮਰ 71 ਸਾਲ ਸੀ ਤੇ ਉਹ ਪਿਛਲੇ ਕਈ ਦਿਨਾਂ ਤੋਂ ਸ਼ੰਭੂ ਸਰਹੱਦ ’ਤੇ ਧਰਨਾ ਦੇ ਰਿਹਾ ਸੀ।ਦਿਆ ਸਿੰਘ ਫੌਜ ਤੋਂ ਸੇਵਾ-ਮੁਕਤ ਹੋਇਆ ਸੀ। ਉਸ ਕੋਲ 10 ਵਿੱਘੇ ਜ਼ਮੀਨ ਸੀ, ਜਿਸ ’ਤੇ ਉਹ ਖੇਤੀ ਕਰਦਾ ਸੀ। ਦਿਆ ਸਿੰਘ ਦੀ ਮਿ੍ਰਤਕ ਦੇਹ ਨੂੰ ਪੋਸਟ-ਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼ੰਭੂ ਬਾਰਡਰ ’ਤੇ 9 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ ਤੇ ਦਿਆ ਸਿੰਘ ਨੂੰ ਮਿਲਾ ਕੇ ਕਿਸਾਨੀ ਅੰਦੋਲਨ ’ਚ ਮਰਨ ਵਾਲੇ ਕਿਸਾਨਾਂ ਦੀ ਗਿਣਤੀ 10 ਹੋ ਗਈ ਹੈ।ਇਸ ਤੋਂ ਪਹਿਲਾਂ 11 ਮਾਰਚ ਨੂੰ ਬਲਦੇਵ ਸਿੰਘ ਦੀ ਮੌਤ ਹੋ ਗਈ ਸੀ, ਜੋ ਕਿ ਖਨੌਰੀ ਸਰਹੱਦ ’ਤੇ ਧਰਨਾ ਦੇ ਰਹੇ ਸਨ।

Related Articles

LEAVE A REPLY

Please enter your comment!
Please enter your name here

Latest Articles