7.7 C
Jalandhar
Saturday, December 21, 2024
spot_img

ਕਾਂਗਰਸ ਨੂੰ ਇਨਕਮ ਟੈਕਸ ਵਿਭਾਗ ਦਾ ਨਵਾਂ ਨੋਟਿਸ

ਨਵੀਂ ਦਿੱਲੀ : ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਕਾਂਗਰਸ ਨੂੰ ਇਕ ਵਾਰ ਫਿਰ ਇਨਕਮ ਟੈਕਸ ਵਿਭਾਗ ਤੋਂ ਨਵਾਂ ਨੋਟਿਸ ਮਿਲਿਆ ਹੈ।ਇਸ ਵਿੱਚ ਮੁਲਾਂਕਣ ਸਾਲ 2014-15 ਤੋਂ 2016-17 ਤੱਕ 1,745 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਗਈ ਹੈ।ਆਮਦਨ ਕਰ ਵਿਭਾਗ ਨੇ ਹੁਣ ਤੱਕ ਕਾਂਗਰਸ ਤੋਂ ਕੁੱਲ 3,567 ਕਰੋੜ ਰੁਪਏ ਦੇ ਟੈਕਸ ਦੀ ਮੰਗ ਕੀਤੀ ਹੈ।
ਤਾਜ਼ਾ ਨੋਟਿਸ 2014-15 (ਲਗਭਗ 663 ਕਰੋੜ ਰੁਪਏ), 2015-16 (ਲਗਭਗ 664 ਕਰੋੜ ਰੁਪਏ) ਅਤੇ 2016-17 (ਲਗਭਗ 417 ਕਰੋੜ ਰੁਪਏ) ਨਾਲ ਸੰਬੰਧਤ ਹਨ।ਉਨ੍ਹਾ ਕਿਹਾ ਕਿ ਅਧਿਕਾਰੀਆਂ ਨੇ ਸਿਆਸੀ ਪਾਰਟੀਆਂ ਨੂੰ ਦਿੱਤੀ ਜਾਂਦੀ ਟੈਕਸ ਛੋਟ ਖਤਮ ਕਰਕੇ ਪਾਰਟੀ ਟੈਕਸ ਲਗਾ ਦਿੱਤਾ ਹੈ।
ਸੂਤਰਾਂ ਨੇ ਦੱਸਿਆ ਕਿ ਜਾਂਚ ਏਜੰਸੀਆਂ ਵੱਲੋਂ ਛਾਪੇਮਾਰੀ ਦੌਰਾਨ ਕੁਝ ਕਾਂਗਰਸੀ ਆਗੂਆਂ ਤੋਂ ਜ਼ਬਤ ਕੀਤੀਆਂ ਡਾਇਰੀਆਂ ਵਿੱਚ ‘ਥਰਡ ਪਾਰਟੀ ਐਂਟਰੀਆਂ’ ਲਈ ਵੀ ਕਾਂਗਰਸ ਵੱਲੋਂ ਟੈਕਸ ਲਾਇਆ ਗਿਆ ਹੈ।ਟੈਕਸ ਅਧਿਕਾਰੀਆਂ ਨੇ ਪਿਛਲੇ ਸਾਲਾਂ ਨਾਲ ਸੰਬੰਧਤ ਟੈਕਸ ਮੰਗਾਂ ਲਈ ਪਾਰਟੀ ਦੇ ਖਾਤਿਆਂ ਤੋਂ ਪਹਿਲਾਂ ਹੀ 135 ਕਰੋੜ ਰੁਪਏ ਕਢਵਾ ਲਏ ਹਨ।ਕਾਂਗਰਸ ਨੇ 135 ਕਰੋੜ ਰੁਪਏ ਦੀ ਟੈਕਸ ਮੰਗ ਨੂੰ ਲੈ ਕੇ ਅਦਾਲਤ ਦਾ ਰੁਖ ਕੀਤਾ ਹੈ ਅਤੇ ਸੋਮਵਾਰ ਨੂੰ ਸੁਪਰੀਮ ਕੋਰਟ ’ਚ ਇਸ ਮਾਮਲੇ ਦੀ ਸੁਣਵਾਈ ਹੋਣ ਦੀ ਸੰਭਾਵਨਾ ਹੈ।

Related Articles

LEAVE A REPLY

Please enter your comment!
Please enter your name here

Latest Articles