ਐੱਸ ਏ ਐੱਸ ਨਗਰ (ਗੁਰਜੀਤ ਬਿੱਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪੰਜਵੀਂ ਸ਼੍ਰੇਣੀ ਦਾ ਨਤੀਜਾ ਐਲਾਨ ਦਿੱਤਾ ਹੈ। ਇਸ ਸਾਲ ਪੰਜਵੀਂ ਸ੍ਰੇਣੀ ਦੀ ਪ੍ਰੀਖਿਆ ਵਿੱਚ ਕੁੱਲ 306431 ਪ੍ਰੀਖਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ, ਜਿਨ੍ਹਾਂ ਵਿੱਚੋਂ 305937 ਪਾਸ ਹੋਏ। ਨਤੀਜੇ ਦੀ ਪਾਸ ਪ੍ਰਤੀਸ਼ਤਤਾ 99.84 ਰਹੀ।
ਜਿਹੜੇ ਪ੍ਰੀਖਿਆਰਥੀ ਇਸ ਪ੍ਰੀਖਿਆ ਵਿੱਚ ਪਾਸ ਨਹੀਂ ਹੋ ਸਕੇ, ਉਹਨਾਂ ਦੀ ਸਪਲੀਮੈਂਟਰੀ ਪ੍ਰੀਖਿਆ ਦੇ ਮਹੀਨੇ ਤੱਕ ਫਿਰ ਹੋਵੇਗੀ, ਜਿਸ ਲਈ ਸੰਬੰਧਤ ਵਿਦਿਆਰਥੀ ਵੱਖਰੇ ਤੌਰ ’ਤੇ ਫਾਰਮ ਆਦਿ ਭਰਨਗੇ, ਜਿਸ ਲਈ ਤਰੀਕ ਵੱਖਰੇ ਤੌਰ ’ਤੇ ਅਤੇ ਅਖਬਾਰ ਰਾਹੀਂ ਸੂਚਿਤ ਕੀਤੀ ਜਾਵੇਗੀ। ਅਸਫਲ ਪ੍ਰੀਖਿਆਰਥੀ ਛੇਵੀਂ ਸ਼੍ਰੇਣੀ ਵਿੱਚ ਆਰਜ਼ੀ ਦਾਖਲਾ ਲੈ ਸਕਦੇ ਹਨ।
ਜਿਹੜੇ ਪ੍ਰੀਖਿਆਰਥੀ ਸਪਲੀਮੈਂਟਰੀ ਪ੍ਰੀਖਿਆ ਵਿੱਚ ਪਾਸ ਹੋ ਜਾਣਗੇ, ਉਹਨਾਂ ਪ੍ਰੀਖਿਆਰਥੀਆਂ ਦਾ ਨਤੀਜਾ ਅਤੇ ਜਿਹੜੇ ਪ੍ਰੀਖਿਆਰਥੀ ਸਪਲੀਮੈਂਟਰੀ ਪ੍ਰੀਖਿਆ ਵਿੱਚ ਪਾਸ ਨਹੀਂ ਹੋਣਗੇ, ਉਹਨਾਂ ਪ੍ਰੀਖਿਆ ਦਾ ਨਤੀਜਾ ਘੋਸ਼ਿਤ ਹੋਵੇਗਾ, ਭਾਵ ਉਹ ਦੁਬਾਰਾ ਪੰਜਵੀਂ ਸ਼੍ਰੇਣੀ ਵਿੱਚ ਹੀ ਦਾਖਲੇ ਦੇ ਯੋਗ ਹੋਣਗੇ। ਪ੍ਰੀਖਿਆਰਥੀਆਂ ਦੇ ਪੂਰੇ ਵੇਰਵੇ ਅਤੇ ਨਤੀਜਾ 2 ਅਪਰੈਲ ਨੂੰ ਸਵੇਰੇ 10 ਵਜੇ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ … ਅਤੇ .. ’ਤੇ ਉਪਲੱਬਧ ਹੋਵੇਗਾ।