ਗੁਰਪਤਵੰਤ ਪਨੂੰ ਦੇ ਕੇਸ ’ਚ ਭਾਰਤ ਦੇ ਕੌਮੀ ਹਿੱਤ ਸ਼ਾਮਲ : ਜੈਸ਼ੰਕਰ

0
201

ਨਵੀਂ ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਸੋਮਵਾਰ ਕਿਹਾ ਕਿ ਖਾਲਿਸਤਾਨੀ ਗੁਰਪਤਵੰਤ ਸਿੰਘ ਪਨੂੰ ਦੀ ਹੱਤਿਆ ਦੀ ਸਾਜ਼ਿਸ਼ ਵਿਚ ਸਰਕਾਰੀ ਅਧਿਕਾਰੀ ਦੀ ਕਥਿਤ ਸ਼ਮੂਲੀਅਤ ਦੀ ਜਾਂਚ ਵਿਚ ਭਾਰਤ ਦੇ ਕੌਮੀ ਸੁਰੱਖਿਆ ਹਿੱਤ ਜੁੜੇ ਹਨ। ਭਾਰਤ ਵਿਚ ਅਮਰੀਕੀ ਰਾਜਦੂਤ ਐਰਿਕ ਗਾਰਸੇਟੀ ਦੇ ਬਿਆਨ ਬਾਰੇ ਪੁੱਛੇ ਜਾਣ ’ਤੇ ਉਨ੍ਹਾ ਨੇ ਪੱਤਰਕਾਰਾਂ ਨੂੰ ਕਿਹਾ-ਅਸੀਂ ਇਸ ਦੀ ਜਾਂਚ ਕਰ ਰਹੇ ਹਾਂ, ਕਿਉਂਕਿ ਸਾਡਾ ਮੰਨਣਾ ਹੈ ਕਿ ਇਸ ਜਾਂਚ ਵਿਚ ਸਾਡੇ ਆਪਣੇ ਕੌਮੀ ਸੁਰੱਖਿਆ ਹਿੱਤ ਸ਼ਾਮਲ ਹਨ।
ਗਾਰਸੇਟੀ ਨੇ ਕਿਹਾ ਸੀ ਕਿ ਕਿਸੇ ਹੋਰ ਦੇਸ਼ ਦੇ ਨਾਗਰਿਕ ਦੀ ਹੱਤਿਆ ਕਰਨ ਦੀ ਕੋਸ਼ਿਸ਼ ’ਚ ਸਰਕਾਰੀ ਅਧਿਕਾਰੀ ਦੀ ਸ਼ਮੂਲੀਅਤ ਅਸਵੀਕਾਰਨਯੋਗ ਹੈ। ਜੈਸ਼ੰਕਰ ਨੇ ਕਿਹਾ ਕਿ ਅਮਰੀਕੀ ਰਾਜਦੂਤ ਉਨ੍ਹਾਂ ਦੀ ਸਰਕਾਰ ਦੀ ਸੋਚ ਜਾਂ ਸਥਿਤੀ ਦੇ ਮੁਤਾਬਕ ਜੋ ਵੀ ਸਹੀ ਹੈ, ਉਹੀ ਕਹਿਣਗੇ। ਉਨ੍ਹਾ ਕਿਹਾ-ਮੇਰੀ ਸਰਕਾਰ ਦਾ ਰੁਖ ਇਹ ਹੈ ਕਿ ਇਸ ਵਿਸ਼ੇਸ਼ ਮਾਮਲੇ ’ਚ ਸਾਨੂੰ ਕੁਝ ਜਾਣਕਾਰੀ ਮਿਲੀ ਹੈ, ਜਿਸ ਦੀ ਅਸੀਂ ਜਾਂਚ ਕਰ ਰਹੇ ਹਾਂ।

LEAVE A REPLY

Please enter your comment!
Please enter your name here