ਤੇਂਦੂਏ ਵੱਲੋਂ 5 ਜ਼ਖਮੀ

0
205

ਨਵੀਂ ਦਿੱਲੀ : ਉੱਤਰੀ ਦਿੱਲੀ ਦੇ ਵਜ਼ੀਰਾਬਾਦ ਦੇ ਜਗਤਪੁਰ ਪਿੰਡ ’ਚ ਸੋਮਵਾਰ ਤੜਕੇ ਤੇਂਦੂਏ ਨੇ ਪੰਜ ਵਿਅਕਤੀਆਂ ਨੂੰ ਜ਼ਖਮੀ ਕਰ ਦਿੱਤਾ। ਫਿਰ ਉਹ ਘਰ ਦੀ ਛੱਤ ਤੋਂ ਛਾਲ ਮਾਰ ਕੇ ਨੇੜੇ ਦੀ ਇਮਾਰਤ ’ਚ ਦਾਖਲ ਹੋ ਗਿਆ, ਜਿੱਥੇ ਉਸ ਨੂੰ ਕਮਰੇ ਵਿੱਚ ਬੰਦ ਕਰ ਦਿੱਤਾ ਗਿਆ।
ਚੋਣ ਬਾਂਡਾਂ ਨੇ ਭਾਜਪਾ ਦਾ ਭਿ੍ਰਸ਼ਟਾਚਾਰ ਨੰਗਾ ਕੀਤਾ : ਕਾਂਗਰਸ
ਨਵੀਂ ਦਿੱਲੀ : ਕਾਂਗਰਸ ਨੇ ਸੋਮਵਾਰ ਚੋਣ ਬਾਂਡ ਸਕੀਮ ’ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਦਿਆਂ ਦੋਸ਼ ਲਾਇਆ ਕਿ ਬਾਂਡ ਨਾਲ ਜੁੜੇ ਅੰਕੜਿਆਂ ਨੇ ਭਾਰਤੀ ਜਨਤਾ ਪਾਰਟੀ ਅਤੇ ਮੋਦੀ ਸਰਕਾਰ ਦੇ ‘ਗੰਭੀਰ ਭਿ੍ਰਸ਼ਟਾਚਾਰ’ ਦਾ ਖੁਲਾਸਾ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕਿਹਾ ਕਿ ਇਹ ਸਕੀਮ ਇਸ ਤਰ੍ਹਾਂ ਤਿਆਰ ਕੀਤੀ ਗਈ ਸੀ ਕਿ ਇਹ ਪਤਾ ਨਾ ਲੱਗੇ ਕਿ ਸਿਆਸੀ ਪਾਰਟੀਆਂ ਕੋਲ ਪੈਸਾ ਕਿੱਥੋਂ ਆਇਆ ਅਤੇ ਇਸ ਦੀ ਵਰਤੋਂ ਕਿਵੇਂ ਕੀਤੀ ਜਾ ਰਹੀ ਹੈ। ਪ੍ਰਧਾਨ ਮੰਤਰੀ ਨੇ ਐਤਵਾਰ ਉਸ ਦਾਅਵੇ ਨੂੰ ਰੱਦ ਕੀਤਾ ਸੀ ਕਿ ਚੋਣ ਬਾਂਡ ਕਾਰਨ ਉਨ੍ਹਾਂ ਦੀ ਸਰਕਾਰ ਨੂੰ ਝਟਕਾ ਲੱਗਾ ਹੈ।

LEAVE A REPLY

Please enter your comment!
Please enter your name here