ਨਵੀਂ ਦਿੱਲੀ : ਭਾਰਤ ਦੀ ਸਰਕਾਰੀ ਮਾਲਕੀ ਵਾਲੀ ਨੈਸ਼ਨਲ ਹਾਈਵੇਅ ਅਥਾਰਟੀ ਦਾ ‘ਇਕ ਵਾਹਨ, ਇਕ ਫਾਸਟੈਗ’ ਨਿਯਮ ਲਾਗੂ ਹੋ ਗਿਆ ਹੈ, ਜਿਸ ਦਾ ਉਦੇਸ਼ ਕਈ ਫਾਸਟੈਗ ਨੂੰ ਕਿਸੇ ਖਾਸ ਵਾਹਨ ਨਾਲ ਜੋੜਨ ਤੋਂ ਰੋਕਣਾ ਹੈ।
ਕਮਰਸ਼ੀਅਲ ਸਿਲੰਡਰ ਦੇ ਰੇਟ ’ਚ ਕਮੀ
ਨਵੀਂ ਦਿੱਲੀ : ਹੋਟਲਾਂ ਅਤੇ ਰੈਸਟੋਰੈਂਟਾਂ ’ਚ ਵਰਤੇ ਜਾਣ ਵਾਲੇ ਕਮਰਸ਼ੀਅਲ ਸਿਲੰਡਰ ’ਚ 30.5 ਰੁਪਏ ਦੀ ਕਮੀ ਕੀਤੀ ਗਈ ਹੈ। ਇਸ ਨਾਲ 19 ਕਿਲੋ ਦੇ ਸਿਲੰਡਰ ਦੀ ਕੀਮਤ 1,764.50 ਰੁਪਏ ਹੋ ਗਈ ਹੈ।
ਇਮਰਾਨ ਤੇ ਪਤਨੀ ਦੀ 14 ਸਾਲ ਦੀ ਸਜ਼ਾ ਮੁਅੱਤਲ
ਇਸਲਾਮਾਬਾਦ : ਇਸਲਾਮਾਬਾਦ ਹਾਈ ਕੋਰਟ ਨੇ ਤੋਸ਼ਾਖਾਨਾ ਭਿ੍ਰਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾ ਦੀ ਪਤਨੀ ਬੁਸ਼ਰਾ ਬੀਬੀ ਨੂੰ ਸੁਣਾਈ 14 ਸਾਲ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਹੈ। ਦੋਵਾਂ ਨੂੰ ਇਸਲਾਮਾਬਾਦ ਦੀ ਜਵਾਬਦੇਹੀ ਅਦਾਲਤ ਨੇ ਆਮ ਚੋਣਾਂ ਤੋਂ ਕੁਝ ਦਿਨ ਪਹਿਲਾਂ 31 ਜਨਵਰੀ ਨੂੰ ਸਜ਼ਾ ਸੁਣਾਈ ਸੀ। ਚੀਫ ਜਸਟਿਸ ਆਮਰ ਫਾਰੂਕ ਨੇ ਕਿਹਾ ਕਿ ਸਜ਼ਾ ਖਿਲਾਫ ਅਪੀਲ ’ਤੇ ਈਦ ਦੀਆਂ ਛੁੱਟੀਆਂ ਤੋਂ ਬਾਅਦ ਸੁਣਵਾਈ ਕੀਤੀ ਜਾਵੇਗੀ।