14.5 C
Jalandhar
Friday, November 22, 2024
spot_img

ਅਪ੍ਰੈਲ ਤੋਂ ਜੂਨ ਤੱਕ ਅੱਗ ਵਰ੍ਹੇਗੀ

ਨਵੀਂ ਦਿੱਲੀ : ਅਪ੍ਰੈਲ ਮਹੀਨੇ ਦੀ ਸ਼ੁਰੂਆਤ ਦੇ ਨਾਲ ਹੀ ਦੁਪਹਿਰ ਵੇਲੇ ਸੂਰਜ ਨੇ ਅੱਗ ਵਰ੍ਹਾਉਣੀ ਸ਼ੁਰੂ ਕਰ ਦਿੱਤੀ ਹੈ। ਆਉਣ ਵਾਲੇ ਕੁਝ ਦਿਨਾਂ ’ਚ ਦੁਪਹਿਰ ਵੇਲੇ ਸੂਰਜ ਕੜਕਦਾ ਰਹੇਗਾ ਅਤੇ ਗਰਮੀ ਦੀਆਂ ਲਹਿਰਾਂ ਵੀ ਸਰੀਰ ਨੂੰ ਝੁਲਸਾਉਣਗੀਆਂ। ਮੌਸਮ ਵਿਭਾਗ ਨੇ ਹੀਟ ਵੇਵ ਨੂੰ ਲੈ ਕੇ ਅਲਰਟ ਵੀ ਜਾਰੀ ਕੀਤਾ ਹੈ। ਉਸ ਦੀ ਰਿਪੋਰਟ ਮੁਤਾਬਕ ਅਪ੍ਰੈਲ ’ਚ ਹੀਟ ਵੇਵ ਦਾ ਸਭ ਤੋਂ ਵੱਧ ਅਸਰ ਗੁਜਰਾਤ, ਮਹਾਰਾਸ਼ਟਰ, ਉੱਤਰੀ ਕਰਨਾਟਕ, ਓਡੀਸ਼ਾ, ਪੱਛਮੀ ਮੱਧ ਪ੍ਰਦੇਸ਼ ਤੇ ਆਂਧਰਾ ਪ੍ਰਦੇਸ਼ ਉੱਤੇ ਪੈਣ ਦੀ ਸੰਭਾਵਨਾ  ਹੈ। ਅਪ੍ਰੈਲ ਤੋਂ ਜੂਨ ਤੱਕ ਲੋਕਾਂ ਨੂੰ ਭਿਆਨਕ ਗਰਮੀ ਅਤੇ ਹੀਟ ਵੇਵ ਦਾ ਸਾਹਮਣਾ ਕਰਨਾ ਪਵੇਗਾ। ਵਿਭਾਗ ਨੇ ਇਹ ਵੀ ਕਿਹਾ ਕਿ ਅਪ੍ਰੈਲ ਤੋਂ ਜੂਨ ਦੌਰਾਨ ਬਹੁਤ ਜ਼ਿਆਦਾ ਗਰਮੀ ਹੋਵੇਗੀ। ਇਸ ਦਾ ਸਭ ਤੋਂ ਬੁਰਾ ਅਸਰ ਮੱਧ ਅਤੇ ਪੱਛਮੀ ਪ੍ਰਾਇਦੀਪ ਦੇ ਹਿੱਸਿਆਂ ’ਤੇ ਦੇਖਣ ਨੂੰ ਮਿਲੇਗਾ। ਵਿਭਾਗ ਦੇ ਡਾਇਰੈਕਟਰ ਜਨਰਲ ਮਿ੍ਰਤੁੰਜੇ ਮਹਾਪਾਤਰਾ ਨੇ ਕਿਹਾ ਕਿ ਅਪ੍ਰੈਲ-ਜੂਨ ਦੀ ਮਿਆਦ ਦੇ ਦੌਰਾਨ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ। ਗਰਮ ਹਵਾਵਾਂ ਅਤੇ ਗਰਮੀ ਦੀ ਲਹਿਰ ਲੋਕਾਂ ਨੂੰ ਪਰੇਸ਼ਾਨ ਕਰੇਗੀ। ਮਹਾਪਾਤਰਾ ਨੇ ਕਿਹਾ ਕਿ ਤਿੰਨ ਮਹੀਨਿਆਂ ਦੌਰਾਨ ਮੈਦਾਨੀ ਇਲਾਕਿਆਂ ਦੇ ਜ਼ਿਆਦਾਤਰ ਹਿੱਸਿਆਂ ’ਚ ਆਮ ਨਾਲੋਂ ਵੱਧ ਗਰਮ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਆਮ ਚਾਰ ਤੋਂ ਅੱਠ ਦਿਨਾਂ ਦੇ ਮੁਕਾਬਲੇ 10 ਤੋਂ 20 ਦਿਨ ਤੱਕ ਹੀਟ ਵੇਵ ਰਹਿਣ ਦੀ ਸੰਭਾਵਨਾ ਹੈ।
ਮਹਾਪਾਤਰਾ ਨੇ ਕਿਹਾ ਕਿ ਗੁਜਰਾਤ, ਮੱਧ ਮਹਾਰਾਸ਼ਟਰ, ਉੱਤਰੀ ਕਰਨਾਟਕ, ਰਾਜਸਥਾਨ, ਮੱਧ ਪ੍ਰਦੇਸ਼, ਓਡੀਸ਼ਾ, ਉੱਤਰੀ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਗਰਮੀ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਤ ਹੋਣ ਦੀ ਸੰਭਾਵਨਾ ਹੈ। ਅਪ੍ਰੈਲ ਵਿੱਚ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ’ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹਿਣ ਦੀ ਸੰਭਾਵਨਾ ਹੈ।

Related Articles

LEAVE A REPLY

Please enter your comment!
Please enter your name here

Latest Articles