ਬੱਸ ਸਟੈਂਡ ਮਾਨਸਾ ਤੋਂ ਅਣਪਛਾਤੇ ਬੱਚੇ ਦੀ ਲਾਸ਼ ਮਿਲੀ

0
177

ਮਾਨਸਾ (ਆਤਮਾ ਸਿੰਘ ਪਮਾਰ)
ਮਾਨਸਾ ਬੱਸ ਸਟੈਂਡ ’ਤੇ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਉਥੇ ਇਕ ਅਣਪਛਾਤੇ ਬੱਚੇ ਦੀ ਲਾਸ਼ ਆਮ ਲੋਕਾਂ ਵੱਲੋਂ ਦੇਖੀ ਗਈ। ਇਸ ਸੰਬੰਧੀ ਜਦੋਂ ਥਾਣਾ ਸਿਟੀ-2 ਦੇ ਮੁੱਖ ਅਫਸਰ ਨਾਲ ਫੋਨ ’ਤੇ ਗੱਲ ਕੀਤੀ ਗਈ ਤਾਂ ਉਹਨਾ ਦੱਸਿਆ ਕਿ ਸਾਨੂੰ ਇਸ ਸੰਬੰਧੀ ਕਿਸੇ ਵਿਅਕਤੀ ਵੱਲੋਂ ਫੋਨ ਕਰਕੇ ਸੂਚਨਾ ਦਿੱਤੀ ਗਈ ਹੈ। ਪੁਲਸ ਟੀਮ ਨੂੰ ਬੱਚੇ ਦੀ ਲਾਸ਼ ਕੋਲੋਂ ਕੋਈ ਵੀ ਅਜਿਹਾ ਦਸਤਾਵੇਜ਼ ਨਹੀਂ ਮਿਲਿਆ, ਜਿਸ ਤੋਂ ਉਸ ਦੀ ਸ਼ਨਾਖਤ ਹੋ ਸਕੇ। ਤਫਤੀਸ਼ੀ ਅਫਸਰ ਜਸਵੀਰ ਸਿੰਘ ਨੇ ਦੱਸਿਆ ਕਿ ਬੱਸ ਸਟੈਂਡ ’ਤੇ ਲੱਗੇ ਸੀ ਸੀ ਟੀ ਵੀ ਕੈਮਰਿਆਂ ਦੀ ਪੜਤਾਲ ਕਰਨ ਉਪਰੰਤ ਵੀ ਕੁਝ ਹੱਥ-ਪੱਲੇ ਨਹੀਂ ਪਿਆ। ਉਹਨਾ ਦੱਸਿਆ ਕਿ ਇਸ ਸੰਬੰਧੀ ਸਮੁੱਚੇ ਪੰਜਾਬ ਦੇ ਪੁਲਸ ਸਟੇਸ਼ਨਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਤਾਂ ਕਿ ਬੱਚੇ ਦੇ ਵਾਰਸਾਂ ਦਾ ਪਤਾ ਲਾਇਆ ਜਾ ਸਕੇ। ਲਾਸ਼ ਸ਼ਨਾਖਤ ਲਈ ਸਿਵਲ ਹਸਪਤਾਲ ਮਾਨਸਾ ਵਿਖੇ ਰੱੱਖੀ ਗਈ ਹੈ। ਇਸ ਤੋਂ ਇਲਾਵਾ ਪੁਲਸ ਸੋਸ਼ਲ ਮੀਡੀਆ ਅਤੇ ਹੋਰ ਵੱਖ-ਵੱਖ ਥਿਊਰੀਆਂ ’ਤੇ ਕੰਮ ਕਰ ਰਹੀ ਹੈ।

LEAVE A REPLY

Please enter your comment!
Please enter your name here