ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਆਬਕਾਰੀ ਨੀਤੀ ਨਾਲ ਸੰਬੰਧਤ ਮਨੀ ਲਾਂਡਰਿੰਗ ਮਾਮਲੇ ’ਚ ਈ ਡੀ ਦੀ ਹਿਰਾਸਤ ਦੀ ਮਿਆਦ ਪੂਰੀ ਹੋਣ ਮਗਰੋਂ ਸੋਮਵਾਰ ਅਦਾਲਤ ਨੇ 15 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ।
ਆਮ ਆਦਮੀ ਪਾਰਟੀ ਦੇ ਮੁਖੀ ਕੇਜਰੀਵਾਲ ਨੂੰ ਅਦਾਲਤ ’ਚ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੇ ਸਾਹਮਣੇ ਪੇਸ਼ ਕੀਤਾ ਗਿਆ। ਈ ਡੀ ਨੇ ਅਦਾਲਤ ਤੋਂ ਕੇਜਰੀਵਾਲ ਨੂੰ 15 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਣ ਦੀ ਮੰਗ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਜਾਂਚ ’ਚ ਬਿਲਕੁਲ ਸਹਿਯੋਗ ਨਹੀਂ ਕਰ ਰਹੇ।