‘ਇੰਡੀਆ’ ਸ਼ਬਦ ਦੀ ਵਰਤੋਂ ’ਤੇ ਪਾਰਟੀਆਂ ਤੋਂ ਜਵਾਬ ਤਲਬ

0
207

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਵਿਰੋਧੀ ਧਿਰ ਦੇ ਗੱਠਜੋੜ ‘ਇੰਡੀਅਨ ਨੈਸ਼ਨਲ ਡਿਵੈਲਪਮੈਂਟ ਇਨਕਲੂਸਿਵ ਅਲਾਇੰਸ’ ਉੱਤੇ ਇਸ ਦੇ ਸੰਖੇਪ ਸ਼ਬਦ ‘ਇੰਡੀਆ’ ਦੀ ਵਰਤੋਂ ਉੱਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ’ਤੇ ਜਵਾਬ ਦੇਣ ਲਈ ਕੇਂਦਰ ਅਤੇ ਵੱਖ-ਵੱਖ ਵਿਰੋਧੀ ਪਾਰਟੀਆਂ ਨੂੰ ਆਖਰੀ ਮੌਕਾ ਦਿੱਤਾ ਹੈ। ਕਾਰਜਕਾਰੀ ਚੀਫ ਜਸਟਿਸ ਮਨਮੋਹਨ ਸਿੰਘ ਅਤੇ ਜਸਟਿਸ ਮਨਮੀਤ ਪੀ ਐੱਸ ਅਰੋੜਾ ਦੀ ਬੈਂਚ ਨੇ ਕਿਹਾ ਕਿ ਜਨਹਿੱਤ ਪਟੀਸ਼ਨ ’ਤੇ ਹਫਤੇ ਦੇ ਅੰਦਰ ਜਵਾਬ ਦਾਖਲ ਕੀਤਾ ਜਾਵੇ। ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ ਵਿਰੋਧੀ ਸਿਆਸੀ ਪਾਰਟੀਆਂ ‘ਇੰਡੀਆ’ ਦੀ ਵਰਤੋਂ ਕਰਕੇ ਦੇਸ਼ ਦੇ ਨਾਂਅ ਦਾ ਨਾਜਾਇਜ਼ ਫਾਇਦਾ ਲੈ ਰਹੀਆਂ ਹਨ। ਹਾਈ ਕੋਰਟ ਨੇ ਪਟੀਸ਼ਨ ’ਤੇ ਸੁਣਵਾਈ ਦੀ ਤਰੀਕ ਵਧਾਉਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ 10 ਅਪਰੈਲ ਨੂੰ ਸੁਣਵਾਈ ਅਤੇ ਨਿਬੇੜੇ ਦੀ ਕੋਸ਼ਿਸ਼ ਕੀਤੀ ਜਾਵੇਗੀ।

LEAVE A REPLY

Please enter your comment!
Please enter your name here