ਕਣਕ ਨੂੰ ਅੱਗ ਤੋਂ ਬਚਾਉਣ ਲਈ ਉਪਾਅ

0
155

ਪਟਿਆਲਾ : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਹੈ। ਇਸ ਦੇ ਨਾਲ ਹੀ ਉਸ ਨੇ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ, ਤਾਂ ਕਿ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਸੂਬੇ ਭਰ ਅੰਦਰ ਖੇਤਾਂ ਉੱਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਿਭਾਗ ਨੇ ਨਿਗਰਾਨੀ ਵਧਾ ਦਿੱਤੀ ਹੈ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ, ਨੀਵੀਆਂ ਤਾਰਾਂ ਅਤੇ ਜੀ ਓ ਸਵਿਚਾਂ ਆਦਿ ਤੋਂ ਸਪਾਰਕਿੰਗ ਹੋਣ ਦੀ ਸੂਰਤ ਵਿਚ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫਤਰ, ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ’ਤੇ ਦਿੱਤੀ ਜਾ ਸਕਦੀ ਹੈ। ਇਸ ਦੇ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵਟਸਐਪ ਨੰਬਰ 96461-06835/36 ’ਤੇ ਭੇਜੀਆਂ ਜਾ ਸਕਦੀਆਂ ਹਨ।

LEAVE A REPLY

Please enter your comment!
Please enter your name here