24.4 C
Jalandhar
Wednesday, April 24, 2024
spot_img

ਮੁੱਖ ਚੋਣ ਅਧਿਕਾਰੀ ਨੂੰ ਲਾਲਪੁਰਾ ਖਿਲਾਫ ਸ਼ਿਕਾਇਤ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਵਫਦ ਨੇ ਮੰਗਲਵਾਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਖਿਲਾਫ ਸ਼ਿਕਾਇਤ ਕੀਤੀ ਹੈ। ਦਲ ਦੇ ਕਾਨੂੰਨੀ ਵਿੰਗ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਲਾਲਪੁਰਾ ਵੱਲੋਂ ਅਹਿਮ ਅਹੁਦੇ ’ਤੇ ਬੈਠ ਕੇ ਭਾਜਪਾ ਦੀਆਂ ਗਤੀਵਿਧੀਆਂ ’ਚ ਹਿੱਸਾ ਲਿਆ ਜਾਂਦਾ ਹੈ। ਬਤੌਰ ਚੇਅਰਮੈਨ ਉਹ ਸਿਆਸੀ ਗਤੀਵਿਧੀਆਂ ’ਚ ਹਿੱਸਾ ਨਹੀਂ ਲੈ ਸਕਦੇ ਹਨ। ਕਲੇਰ ਨੇ ਮੁੱਖ ਚੋਣ ਅਧਿਕਾਰੀ ਤੋਂ ਮੰਗ ਕੀਤੀ ਕਿ ਲਾਲਪੁਰਾ ਤੋਂ ਜਵਾਬ ਮੰਗਿਆ ਜਾਵੇ ਤੇ ਬਣਦੀ ਕਾਰਵਾਈ ਕੀਤੀ ਜਾਵੇ।

Related Articles

LEAVE A REPLY

Please enter your comment!
Please enter your name here

Latest Articles