ਸੰਜੈ ਸਿੰਘ ਦੀ ਜ਼ਮਾਨਤ

0
133

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ‘ਆਪ’ ਨੇਤਾ ਸੰਜੈ ਸਿੰਘ ਨੂੰ ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਮੰਗਲਵਾਰ ਜ਼ਮਾਨਤ ਦੇ ਦਿੱਤੀ। ਇਸ ਤੋਂ ਪਹਿਲਾਂ ਈ ਡੀ ਨੇ ਅਦਾਲਤ ਨੂੰ ਦੱਸਿਆ ਕਿ ਉਸ ਨੂੰ ਸੰਜੈ ਸਿੰਘ ਨੂੰ ਜ਼ਮਾਨਤ ਮਿਲਣ ’ਤੇ ਕੋਈ ਇਤਰਾਜ਼ ਨਹੀਂ ਹੈ। ਈ ਡੀ ਨੇ ਸੰਜੈ ਸਿੰਘ ਨੂੰ 4 ਅਕਤੂਬਰ ਨੂੰ ਗਿ੍ਰਫਤਾਰ ਕੀਤਾ ਸੀ। ਸੰਜੈ ਸਿੰਘ ਛੇ ਮਹੀਨਿਆਂ ਬਾਅਦ ਜੇਲ੍ਹ ਤੋਂ ਬਾਹਰ ਆਉਣਗੇ। ਹਾਲਾਂਕਿ ਉਨ੍ਹਾ ਨੂੰ ਜ਼ਮਾਨਤ ਦਿੰਦੇ ਹੋਏ ਅਦਾਲਤ ਨੇ ਇਹ ਵੀ ਕਿਹਾ ਕਿ ਇਸ ਹੁਕਮ ਨੂੰ ਨਜ਼ੀਰ ਨਹੀਂ ਮੰਨਿਆ ਜਾਵੇਗਾ। ਸੰਜੈ ਸਿੰਘ ਦੀ ਜ਼ਮਾਨਤ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਜਸਟਿਸ ਸੰਜੀਵ ਖੰਨਾ, ਜਸਟਿਸ ਦੀਪਾਂਕਰ ਦੱਤਾ ਤੇ ਜਸਟਿਸ ਪੀ ਬੀ ਵਰਾਲ ਨੇ ਈ ਡੀ ਵੱਲੋਂ ਪੇਸ਼ ਹੋਏ ਐਡੀਸ਼ਨਲ ਸਾਲੀਸਿਟਰ ਜਨਰਲ ਐੱਸ ਵੀ ਰਾਜੂ ਨੂੰ ਕਿਹਾ ਕਿ ਕੀ ਈ ਡੀ ਨੂੰ ਸੰਜੈ ਸਿੰਘ ਦੀ ਹੋਰ ਕਸਟੱਡੀ ਚਾਹੀਦੀ ਹੈ। ਬੈਂਚ ਨੇ ਇਹ ਵੀ ਕਿਹਾ ਕਿ ਸਿੰਘ ਛੇ ਮਹੀਨਿਆਂ ਤੋਂ ਜੇਲ੍ਹ ’ਚ ਹਨ, ਇਸ ਲਈ ਇਹ ਦੱਸੋ ਕਿ ਕੀ ਈ ਡੀ ਨੂੰ ਉਨ੍ਹਾ ਦੀ ਹੋਰ ਹਿਰਾਸਤ ਦੀ ਲੋੜ ਹੈ। ਅਦਾਲਤ ਨੇ ਕਿਹਾਸੰਜੈ ਸਿੰਘ ਤੋਂ ਕੋਈ ਪੈਸਾ ਨਹੀਂ ਮਿਲਿਆ। ਉਨ੍ਹਾ ਦੇ ਉੱਪਰ ਜਿਹੜੇ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਦਾ ਦੋਸ਼ ਹੈ, ਉਸ ਨੂੰ ਟ੍ਰਾਇਲ ’ਚ ਵੀ ਜਾਂਚਿਆ ਜਾ ਸਕਦਾ ਹੈ। ਰਾਜੂ ਨੇ ਈ ਡੀ ਨਾਲ ਗੱਲਬਾਤ ਕਰਕੇ ਅਦਾਲਤ ਨੂੰ ਸੂਚਿਤ ਕੀਤਾ ਕਿ ਸੰਜੈ ਸਿੰਘ ਨੂੰ ਹੋਰ ਹਿਰਾਸਤ ਵਿਚ ਰੱਖਣ ਦਾ ਵਿਚਾਰ ਨਹੀਂ।

LEAVE A REPLY

Please enter your comment!
Please enter your name here