ਚਾਰ ‘ਆਪ’ ਆਗੂਆਂ ਨੂੰ ਡਰਾ ਕੇ ਭਾਜਪਾ ’ਚ ਸ਼ਾਮਲ ਕਰਨ ਦੀ ਕੋਸ਼ਿਸ਼

0
227

ਨਵੀਂ ਦਿੱਲੀ : ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਅਤੇ ਦਿੱਲੀ ਦੀ ਮੰਤਰੀ ਆਤਿਸ਼ੀ ਨੇ ਮੰਗਲਵਾਰ ਦਾਅਵਾ ਕੀਤਾ-ਮੇਰੇ ਨੇੜਲੇ ਵਿਅਕਤੀ ਨੇ ਕਿਹਾ ਸੀ ਕਿ ਮੈਨੂੰ ਭਾਜਪਾ ’ਚ ਸ਼ਾਮਲ ਹੋ ਜਾਣਾ ਚਾਹੀਦਾ ਹੈ ਜਾਂ ਇੱਕ ਮਹੀਨੇ ਦੇ ਅੰਦਰ ਈ ਡੀ ਵੱਲੋਂ ਗਿ੍ਰਫਤਾਰੀ ਲਈ ਤਿਆਰ ਰਹਿਣਾ ਚਾਹੀਦਾ ਹੈ।
ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ’ਚ ਦਾਅਵਾ ਕੀਤਾ ਕਿ ਉਨ੍ਹਾ ਤੋਂ ਇਲਾਵਾ ‘ਆਪ’ ਦੇ ਤਿੰਨ ਆਗੂਆਂ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ, ਵਿਧਾਇਕ ਦੁਰਗੇਸ਼ ਪਾਠਕ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੂੰ ਵੀ ਗਿ੍ਰਫਤਾਰ ਕੀਤਾ ਜਾਵੇਗਾ। ਉਨ੍ਹਾਂ ਨੂੰ ਦੱਸਿਆ ਗਿਆ ਸੀ ਕਿ ਈ ਡੀ ਆਉਣ ਵਾਲੇ ਦਿਨਾਂ ’ਚ ਉਨ੍ਹਾਂ ਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ ਕਰੇਗੀ।

LEAVE A REPLY

Please enter your comment!
Please enter your name here