ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬੁੱਧਵਾਰ ਕਿਹਾ ਕਿ ਉਹ ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟ੍ਰੇਲ (ਵੀ ਵੀ ਪੀ ਏ ਟੀ) ਤੇ ਈ ਵੀ ਐੱਮ ਰਾਹੀਂ ਪਈ ਵੋਟ ਦੀ ਤਸਦੀਕ (ਕਰਾਸ ਵੈਰੀਫਿਕੇਸ਼ਨ) ਦੀ ਮੰਗ ਕਰਨ ਵਾਲੀ ਐੱਨ ਜੀ ਓ ਦੀ ਪਟੀਸ਼ਨ ’ਤੇ ਅਗਲੇ ਹਫਤੇ ਸੁਣਵਾਈ ਕਰੇਗੀ। ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਨੇ ਕਿਹਾ ਕਿ ਪਟੀਸ਼ਨ ਨੂੰ ਅਗਲੇ ਮੰਗਲਵਾਰ ਜਾਂ ਬੁੱਧਵਾਰ ਨੂੰ ਸੂਚੀਬੱਧ ਕੀਤਾ ਜਾਵੇਗਾ। ਐੱਨ ਜੀ ਓ ਵੱਲੋਂ ਪੇਸ਼ ਹੋਏ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅਦਾਲਤ ਨੂੰ ਕਿਹਾ ਸੀ ਕਿ ਇਸ ਮਾਮਲੇ ਦੀ ਤੁਰੰਤ ਸੁਣਵਾਈ ਹੋਣੀ ਚਾਹੀਦੀ ਹੈ। ਸੀਨੀਅਰ ਵਕੀਲ ਗੋਪਾਲ ਸ਼ੰਕਰਨਰਾਇਣਨ ਨੇ ਵੀ ਕਿਹਾ ਕਿ ਚੋਣਾਂ ਨੇੜੇ ਹਨ ਅਤੇ ਜੇ ਕੇਸ ਦੀ ਸੁਣਵਾਈ ਨਾ ਹੋਈ ਤਾਂ ਪਟੀਸ਼ਨ ਬੇਅਰਥ ਹੋ ਜਾਵੇਗੀ।