ਸੁਸ਼ੀਲ ਮੋਦੀ ਨੂੰ ਕੈਂਸਰ

0
142

ਪਟਨਾ : ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਰਾਜ ਸਭਾ ਮੈਂਬਰ ਸੁਸ਼ੀਲ ਕੁਮਾਰ ਮੋਦੀ ਕੈਂਸਰ ਨਾਲ ਜੂਝ ਰਹੇ ਹਨ। ਉਨ੍ਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਹੈ ਕਿ ਉਹ ਲੋਕ ਸਭਾ ਚੋਣਾਂ ਵਿਚ ਕੁੱਝ ਨਹੀਂ ਕਰ ਸਕਣਗੇ।
ਬੱਚੇ ਦੀ ਮਾਂ ਹਿਰਾਸਤ ’ਚ
ਮਾਨਸਾ : ਇੱਥੋਂ ਦੇ ਬੱਸ ਅੱਡੇ ਵਿੱਚੋਂ ਬੱਚੇ ਦੀ ਲਾਸ਼ ਮਿਲਣ ਦੇ ਮਾਮਲੇ ’ਚ ਪੁਲਸ ਨੇ ਬੱਚੇ ਦੀ ਮਾਂ ਨੂੰ ਹਿਰਾਸਤ ’ਚ ਲਿਆ ਹੈ। ਬੱਚੇ ਦੀ ਪਛਾਣ ਅਗਮਜੋਤ ਸਿੰਘ ਵਜੋਂ ਹੋਈ ਹੈ। ਬੱਚੇ ਦੇ ਚਾਚਾ ਅਮਨਦੀਪ ਸਿੰਘ ਨੇ ਆਪਣੀ ਭਰਜਾਈ ਵੱਲੋਂ ਬੱਚੇ ਦਾ ਕਤਲ ਕਰਨ ਬਾਰੇ ਪੁਲਸ ਕੋਲ ਸ਼ੱਕ ਪ੍ਰਗਟ ਕੀਤਾ ਸੀ। ਉਸ ਤੋਂ ਬਾਅਦ ਪੁਲਸ ਉਸ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਪੜਤਾਲ ਕਰ ਰਹੀ ਹੈ।
ਵਿਜੇਂਦਰ ਭਾਜਪਾ ’ਚ
ਨਵੀਂ ਦਿੱਲੀ : ਉਲੰਪਿਕ ਤਮਗਾ ਜੇਤੂ ਮੁੱਕੇਬਾਜ਼ ਵਿਜੇਂਦਰ ਸਿੰਘ ਬੁੱਧਵਾਰ ਕਾਂਗਰਸ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਿਆ। ਕਾਂਗਰਸ ਨੇ 2019 ਦੀਆਂ ਚੋਣਾਂ ਵਿਚ ਉਸ ਨੂੰ ਦੱਖਣੀ ਦਿੱਲੀ ਤੋਂ ਲੜਾਇਆ ਸੀ, ਪਰ ਉਹ ਹਾਰ ਗਿਆ ਸੀ। ਕੁਝ ਦਿਨ ਪਹਿਲਾਂ ਚਰਚਾ ਸੀ ਕਿ ਕਾਂਗਰਸ ਉਸ ਨੂੰ ਮਥੁਰਾ ਵਿਚ ਹੇਮਾ ਮਾਲਿਨੀ ਦੇ ਖਿਲਾਫ ਖੜ੍ਹਾ ਕਰੇਗੀ।

LEAVE A REPLY

Please enter your comment!
Please enter your name here