ਸੰਗਰੂਰ : ਖਨੌਰੀ ਬਾਰਡਰ ਤੋਂ ਹਰਿਆਣਾ ਪੁਲਸ ਵੱਲੋਂ ਗਿ੍ਰਫਤਾਰ ਕਰਕੇ ਕਥਿਤ ਤੌਰ ’ਤੇ ਕੁੱਟਮਾਰ ਕਾਰਨ ਗੰਭੀਰ ਜ਼ਖਮੀ ਹੋਏ ਪਿ੍ਰਤਪਾਲ ਸਿੰਘ ਨੂੰ ਵੀਰਵਾਰ ਅਦਾਲਤ ਦੇ ਹੁਕਮ ’ਤੇ ਨਿਸ਼ਾਨਦੇਹੀ ਕਰਾਉਣ ਲਈ ਐਂਬੂਲੈਂਸ ਰਾਹੀਂ ਖਨੌਰੀ ਬਾਰਡਰ ’ਤੇ ਲਿਜਾਇਆ ਗਿਆ। ਪੰਜਾਬ ਸਰਕਾਰ ਨੇ ਇਸ ਮਾਮਲੇ ’ਤੇ ਜਵਾਬ ਦੇਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਸਮਾਂ ਮੰਗਿਆ ਸੀ ਅਤੇ ਇਹ ਵੀ ਕਿਹਾ ਸੀ ਕਿ ਪੁਲਸ ਨੂੰ ਘਟਨਾ ਵਾਲੀ ਥਾਂ ਦੀ ਪਛਾਣ ਕਰਨੀ ਪਵੇਗੀ ਕਿ ਉਹ ਹਰਿਆਣਾ ਵਿਚ ਹੈ ਜਾਂ ਪੰਜਾਬ ’ਚ। ਪਿ੍ਰਤਪਾਲ ਸਿੰਘ ਦੇ ਵਕੀਲ ਨੇ ਅਦਾਲਤ ਨੂੰ ਕਿਹਾ ਸੀ ਕਿ ਜੇ ਸਰਕਾਰ ਉਸ ਨੂੰ ਐਂਬੂਲੈਂਸ ਮੁਹੱਈਆ ਕਰਵਾਉਂਦੀ ਹੈ ਤਾਂ ਪਿ੍ਰਤਪਾਲ ਨੂੰ ਘਟਨਾ ਵਾਲੀ ਥਾਂ ’ਤੇ ਲਿਜਾਇਆ ਜਾ ਸਕਦਾ ਹੈ। ਡੀ ਐੱਸ ਪੀ ਪਾਤੜਾਂ ਦੀ ਅਗਵਾਈ ’ਚ ਪਿ੍ਰਤਪਾਲ ਸਿੰਘ ਨੂੰ ਖਨੌਰੀ ਬਾਰਡਰ ’ਤੇ ਲਿਜਾਇਆ ਗਿਆ।




